ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 82 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 200 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,837 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 85 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸੋਮਵਾਰ ਨੂੰ ਕੋਰੋਨਾ ਨਾਲ ਕੁੱਲ 03 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਸੋਮਵਾਰ ਨੂੰ ਰੋਜ਼ਾਨਾ ਲਾਗ ਦਰ 0.14 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.09 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 59, 037 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 85 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 610 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,62,98, 101 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
![Coronavirus Update, Coronavirus Positive Case in Punjab, Coronavirus](https://etvbharatimages.akamaized.net/etvbharat/prod-images/17747280_covid.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਸਿਰਫ 03 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 2 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ : ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਤਰਨਤਾਰਨ ਤੋਂ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ, ਹਸਪਤਾਲ ਤੋਂ 2 ਮਰੀਜ਼, ਜੋ ਕਿ ਇੱਕ ਮਲੇਰਕੋਟਲਾ ਅਤੇ ਇੱਕ ਬਠਿੰਡਾ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 18 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 13 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 613 ਹੋ ਗਈ ਹੈ। ਇਸ ਤੋਂ ਇਲਾਵਾ 18 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 081 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Love rashifal: ਜੇਕਰ ਤੁਸੀਂ ਵੈਲੇਨਟਾਈਨ ਡੇਅ 'ਤੇ ਕਰਨਾ ਚਾਹੁੰਦੇ ਹੋ ਪਿਆਰ ਦਾ ਇਜ਼ਹਾਰ ਤਾਂ ਇਹਨਾਂ ਗੱਲਾਂ ਦਾ ਰੱਖੋ ਧਿਆਨ