ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 117 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 775 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,867 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 112 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸ਼ਨੀਵਾਰ ਨੂੰ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦਰ 0.09 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.08 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 1, 16, 543 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 112 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 151 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,35, 191 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਮੋਹਾਲੀ ਤੋਂ ਇਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 3 ਲੋਕ, ਜਲੰਧਰ ਤੋਂ 1 ਅਤੇ ਕਪੂਰਥਲਾ ਤੋਂ 2 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 20 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 18 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 628 ਹੋ ਗਈ ਹੈ। ਇਸ ਤੋਂ ਇਲਾਵਾ 20 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 093 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Aaj Da Hukamnama : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ