ਚੰਡੀਗੜ੍ਹ: ਪੰਜਾਬ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਸੜਕਾਂ ‘ਤੇ ਬੈਠ ਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਦੇ ਨਾਂ ‘ਤੇ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਦੂਜੇ ਪਾਸੇ ਵੱਖ-ਵੱਖ ਰਾਜਸੀ ਦਲ ਇਸ ਨੂੰ ਲੈ ਕੇ ਆਪਣਾ ਰਾਜਸੀ ਫ਼ਾਇਦਾ ਚੁੱਕਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਅਜਿਹੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਵਿੱਚੋਂ ਇਕ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲ ਦੌਰਾਨ ਜੋ ਕੁਝ ਕੀਤਾ ਉਸ ਦਾ ਨਤੀਜਾ ਇਹ ਨਿਕਲਿਆ ਕਿ ਪੰਜਾਬ ਵਿੱਚ ਉਨ੍ਹਾਂ ਦੀ ਆਪਣੀ ਟੀਮ ਹੀ ਬਾਗ਼ੀ ਹੋ ਗਈ ਅਤੇ ਕੈਪਟਨ ਨੂੰ ਆਪਣੀ ਕੁਰਸੀ ਛੱਡਣੀ ਪਈ। ਇਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਛੇਤੀ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨਗੇ ਅਤੇ ਭਾਜਪਾ ਨਾਲ ਗੱਲ ਕਰਕੇ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨਗੇ।
ਆਖ਼ਰ ਕਿਸਾਨਾਂ ਨੂੰ ਲੈ ਕੇ ਕਿਵੇਂ ਕਰਨਗੇ ਕੈਪਟਨ ਆਪਣਾ ਬੇੜਾ ਪਾਰ - ਕਿਸਾਨ ਅੰਦੋਲਨ
ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕਰਨ ਦੀ ਗੱਲ ਕਹੀ ਗਈ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਹ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਨੇ ਅਤੇ ਇਸ ਮੌਕੇ ਕਈ ਕਿਸਾਨ ਵੀ ਉਨ੍ਹਾਂ ਦੇ ਨਾਲ ਹਨ। ਇਹ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਨਾਲ ਲੈ ਕੇ ਭਾਜਪਾ ਨਾਲ ਸਮਝੌਤਾ ਕਰਕੇ ਪਹਿਲਾਂ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨਗੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦਾ ਸਾਥ ਮਿਲਣ ਦਾ ਦਾਅਵਾ, ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰਨ ਦੀ ਗੱਲ ਵਿੱਚ ਕਿੰਨੀ ਸੱਚਾਈ ਹੈ ਅਤੇ ਆਖਿਰ ਕੌਣ ਨੇ ਕਾਂਗਰਸ ਦੇ ਉਹ ਲੋਕ ਜੋ ਕੈਪਟਨ ਦੇ ਨਾਲ ਉਨ੍ਹਾਂ ਦੀ ਨਵੀਂ ਪਾਰਟੀ ਵਿਚ ਸ਼ਾਮਿਲ ਹੋਣਗੇ। ਇਸ ਬਾਰੇ ਪੇਸ਼ ਹੈ ਈਟੀਵੀ ਦੀ ਖਾਸ ਰਿਪੋਰਟ।