ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਦਾਇਰ ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ’ਤੇ ਵਿਚਾਰ ਲਈ ਰੌਜ਼ ਐਵੇਨਿਊ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ ਲਈ 19 ਮਈ ਦੀ ਤਰੀਕ ਤੈਅ ਕੀਤੀ ਗਈ ਹੈ।
ਨਿਆਂਇਕ ਹਿਰਾਸਤ 23 ਮਈ ਤੱਕ ਵਧਾ ਦਿੱਤੀ ਸੀ: ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 23 ਮਈ ਤੱਕ ਵਧਾ ਦਿੱਤੀ ਸੀ। ਦੁਪਹਿਰ 2 ਵਜੇ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਜਾਰੀ ਕੀਤਾ। ਸਿਸੋਦੀਆ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਪਹੁੰਚੇ। ਇਸ ਦੌਰਾਨ ਸਿਸੋਦੀਆ ਮਹਿਰੂਮ ਰੰਗ ਦੀ ਕਮੀਜ਼ ਪਾ ਕੇ ਕੋਰਟ ਰੂਮ 'ਚ ਦਾਖਲ ਹੋਏ। ਕਰੀਬ 2:20 ਵਜੇ ਜੱਜ ਨੇ ਅਦਾਲਤ ਦੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਸਿਸੋਦੀਆ ਨੂੰ ਅਦਾਲਤ ਦੇ ਕਮਰੇ ਅੰਦਰ ਆਪਣੇ ਵਕੀਲ ਨਾਲ 10 ਮਿੰਟ ਤੱਕ ਗੱਲ ਕਰਨ ਦੀ ਇਜਾਜ਼ਤ ਵੀ ਦਿੱਤੀ ਗਈ।
- Adani Hindenburg Case: ਮਾਹਿਰ ਪੈਨਲ ਨੇ SC 'ਚ ਅਡਾਨੀ-ਹਿੰਡਨਬਰਗ ਮਾਮਲੇ 'ਚ ਰਿਪੋਰਟ ਸੌਂਪੀ, ਦੂਜੀ ਕਮੇਟੀ ਨੇ ਮੰਗਿਆ ਸਮਾਂ
- Karnataka Election 2023: ਨਿਰਮਲਾ ਸੀਤਾਰਮਨ ਨੇ ਕਿਹਾ- ਪੀਐਮ ਮੋਦੀ ਕ੍ਰਿਸ਼ਮਾਈ ਨੇਤਾ, ਦੇਖੋ ਵੀਡੀਓ
- PM Modi Rajasthan Visit : PM ਮੋਦੀ ਨੇ ਸ਼੍ਰੀਨਾਥ ਜੀ ਮੰਦਿਰ ਵਿੱਚ ਕੀਤੀ ਪੂਜਾ
ਅੰਤਰਿਮ ਜ਼ਮਾਨਤ ਲਈ ਦਿੱਲੀ ਹਾਈ ਕੋਰਟ 'ਚ ਪਟੀਸ਼ਨ: ਦੱਸ ਦੇਈਏ ਕਿ ਸਿਸੋਦੀਆ ਨੇ ਆਪਣੀ ਪਤਨੀ ਦੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਈਡੀ ਮਾਮਲੇ 'ਚ ਅੰਤਰਿਮ ਜ਼ਮਾਨਤ ਲਈ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਅਦਾਲਤ ਨੇ ਈਡੀ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਸੁਣਵਾਈ 11 ਮਈ ਨੂੰ ਹੋਣੀ ਹੈ। ਸੀਬੀਆਈ ਮਾਮਲੇ ਵਿੱਚ ਸਿਸੋਦੀਆ 12 ਮਈ ਤੱਕ ਨਿਆਂਇਕ ਹਿਰਾਸਤ ਵਿੱਚ ਹਨ। 8 ਮਈ ਨੂੰ ਅਦਾਲਤ ਤੋਂ ਬਾਹਰ ਆ ਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ 'ਤੇ ਸਿਸੋਦੀਆ ਨੇ ਕਿਹਾ ਸੀ ਕਿ ਨਾ ਤਾਂ ਪਟਪੜਗੰਜ ਦਾ ਕੰਮ ਰੁਕੇਗਾ ਅਤੇ ਨਾ ਹੀ ਦਿੱਲੀ ਦਾ। ਭਾਜਪਾ ਭਾਵੇਂ ਕਿੰਨੀ ਵੀ ਕੋਸ਼ਿਸ਼ ਕਰੇ।