ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 91,702 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,403 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,34,580 ਮਰੀਜ਼ ਸਿਹਤਯਾਬ ਹੋਏ ਹਨ।
- " class="align-text-top noRightClick twitterSection" data="">
ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,92,74,823 ਹੋ ਗਈ ਹੈ ਅਤੇ ਕੁੱਲ ਮੌਤਾਂ 3,63,079 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,77,90,073 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 11,21,671 ਹਨ।
ਪੰਜਾਬ 'ਚ ਕੋਰੋਨਾ ਮਾਮਲੇ
ਪੰਜਾਬ 'ਚ ਕੋਰੋਨਾ ਮਾਮਲੇਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 1333 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 71 ਮੌਤਾਂ ਹੋਈਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,84,785 ਹੋ ਗਈ ਹੈ ਤੇ ਕੁੱਲ ਮੌਤਾਂ 15,367 ਹੋ ਗਈ ਹੈ ਅਤੇ ਹੁਣ ਤੱਕ 5,53,174 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 16,244 ਹੈ।