ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟਣੇ ਸ਼ੁਰੂ ਹੋ ਚੁੱਕੇ ਹਨ। ਵੀਰਵਾਰ ਨੂੰ 54,069 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ, ਜਦਕਿ 68,885 ਲੋਕ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਕਾਰਨ 1,321 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਭਾਰਤ ’ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 3,00,82,778 ਹਨ, ਜਦਕਿ 2,90,63,740 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਕੋਰੋਨਾ ਵਾਇਰਸ ਕਾਰਨ 3,91,981 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਕੋਰੋਨਾ ਵਾਇਰਸ ਦੇ 6,27,057 ਐਕਟਿਵ ਮਾਮਲੇ ਹਨ।
- " class="align-text-top noRightClick twitterSection" data="">
ਇਸਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ’ਚ ਪਿਛਲੇ 24 ਘੰਟਿਆਂ ’ਚ 496 ਨਵੇਂ ਮਾਮਲੇ ਸਾਹਮਣੇ ਆਏ ਤੇ 22 ਮੌਤਾਂ ਦਰਜ਼ ਹੋਈਆ, ਤੇ 801 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ ’ਚ ਐਕਟਿਵ ਮਾਮਲੇ 5,641 ਹਨ। ਹੁਣ ਤੱਕ ਪੰਜਾਬ ’ਚ ਕੁੱਲ 5,93572 ਕੋਰੋਨਾ ਮਾਮਲੇ ਦਰਜ ਕੀਤੇ ਜਾਂ ਚੁੱਕੇ ਹਨ, ਜਦਕਿ 15923 ਕੁੱਲ ਮੌਤ ਦਰਜ਼ ਕੀਤੀ ਗਈ ਹੈ।
ਇਹ ਵੀ ਪੜ੍ਹੋ:-Agricultural Law: ਕਿਸਾਨਾਂ ਨੇ ਘੇਰੀ ਭਾਜਪਾ ਆਗੂ ਸ਼ਵੇਤ ਮਲਿਕ ਦੀ ਕਾਰ