ਨਵੀਂ ਦਿੱਲੀ: ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟਣੇ ਸ਼ੁਰੂ ਹੋ ਚੁੱਕੇ ਹਨ। ਮੰਗਲਵਾਰ ਨੂੰ 50,848 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ 68,817 ਲੋਕ ਸਿਹਤਯਾਬ ਹੋ ਕੇ ਘਰ ਪਰਤ ਗਏ ਹਨ। ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਕਾਰਨ 1,358 ਲੋਕਾਂ ਦੀ ਮੌਤ ਹੋ ਗਈ ਹੈ।
- " class="align-text-top noRightClick twitterSection" data="">
ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਭਾਰਤ ’ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 3,00,28,709 ਹਨ ਜਦਕਿ 2,89,94,855 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਿਕ ਕੋਰੋਨਾ ਵਾਇਰਸ ਕਾਰਨ 3,90,660 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਕੋਰੋਨਾ ਵਾਇਰਸ ਦੇ 6,43,194 ਐਕਟਿਵ ਮਾਮਲੇ ਹਨ।
ਇਸਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ ’ਚ ਪਿਛਲੇ 24 ਘੰਟਿਆਂ ’ਚ 409 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 20 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। 880 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਪੰਜਾਬ ’ਚ ਐਕਟਿਵ ਮਾਮਲੇ 5,968 ਹਨ। ਹੁਣ ਤੱਕ ਪੰਜਾਬ ’ਚ ਕੁੱਲ 5,93063 ਕੋਰੋਨਾ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਜਦਕਿ 15888 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।