ETV Bharat / bharat

Corona Update: ਭਾਰਤ ’ਚ ਕੋਰੋਨਾ ਦੀ ਰਫ਼ਤਾਰ ਘੱਟੀ, 1 ਲੱਖ ਤੋਂ ਹੇਠਾਂ ਆਏ ਨਵੇਂ ਮਾਮਲੇ

ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 83 ਹਜ਼ਾਰ 876 ਨਵੇਂ ਮਾਮਲੇ ਸਾਹਮਣੇ ਆਏ ਹਨ, ਹਾਲਾਂਕਿ ਇਸ ਦੌਰਾਨ 895 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 1 ਲੱਖ 99 ਹਜ਼ਾਰ 54 ਲੋਕ ਠੀਕ ਹੋ ਚੁੱਕੇ ਹਨ। ਆਓ ਜਾਣਦੇ ਹਾਂ ਕਿੱਥੇ ਕਿੰਨੇ ਨਵੇਂ ਕੇਸ ਸਾਹਮਣੇ ਆਏ ਹਨ।

ਕੋਰੋਨਾ ਅਪਡੇਟ
ਕੋਰੋਨਾ ਅਪਡੇਟ
author img

By

Published : Feb 7, 2022, 10:43 AM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਹੁਣ ਘੱਟ ਹੁੰਦੀ ਹੋਈ ਨਜਰ ਆ ਰਹੀ ਹੈ। ਇੱਕ ਮਹੀਨੇ ਬਾਅਦ ਪਹਿਲੀ ਵਾਰ ਕੋਰੋਨਾ ਦੇ ਇੱਕ ਲੱਖ ਤੋਂ ਘੱਟ ਨਵੇਂ ਮਾਮਲੇ ਦਰਜ ਹੋਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83 ਹਜ਼ਾਰ 876 ਨਵੇਂ ਮਾਮਲੇ ਸਾਹਮਣੇ ਆਏ ਹਨ, ਹਾਲਾਂਕਿ ਇਸ ਦੌਰਾਨ 895 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 1 ਲੱਖ 99 ਹਜ਼ਾਰ 54 ਲੋਕ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੋਰੋਨਾ ਦੀ ਪਾਜ਼ੀਟਿਵੀਟੀ ਦਰ 7.25 ਫੀਸਦੀ 'ਤੇ ਆ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਕੋਰੋਨਾ ਦੇ 1 ਲੱਖ 7 ਹਜ਼ਾਰ 474 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ 865 ਲੋਕਾਂ ਦੀ ਮੌਤ ਹੋ ਗਈ ਸੀ

ਕੋਰੋਨਾ ਦੇ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਹੁਣ ਦੇਸ਼ ਵਿੱਚ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 11 ਲੱਖ 8 ਹਜ਼ਾਰ 938 ਹੋ ਗਈ ਹੈ, ਜਦਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ ਦੇਸ਼ ਵਿੱਚ ਕੁੱਲ 5 ਲੱਖ 2 ਹਜ਼ਾਰ 874 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇੱਕ ਪਾਸੇ ਜਿੱਥੇ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਕਮੀ ਆ ਰਹੀ ਹੈ, ਉੱਥੇ ਹੀ ਦੂਜੇ ਪਾਸੇ ਹੁਣ ਤੱਕ 169 ਕਰੋੜ ਦਾ ਟੀਕਾਕਰਨ ਹੋ ਚੁੱਕਾ ਹੈ। ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਕਮੀ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਬਿਹਾਰ, ਬੰਗਾਲ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਅੱਜ ਤੋਂ ਸਕੂਲ-ਕਾਲਜ ਖੁੱਲ੍ਹ ਗਏ ਹਨ।

ਪੰਜਾਬ ’ਚ ਕੋਰੋਨਾ ਕਾਰਨ 22 ਲੋਕਾਂ ਦੀ ਮੌਤ

ਪੰਜਾਬ ਚ ਕੋਰੋਨਾ ਵਾਇਰਸ ਦੇ 777 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ ਸੂਬੇ ’ਚ ਸਕਾਰਾਤਮਕਤਾ ਦਰ ਹੁਣ 2.68 ਫੀਸਦ ਹੈ। ਉੱਥੇ ਹੀ ਦੂਜੇ ਪਾਸੇ ਹੁਣ ਪੰਜਾਬ ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7,52,001 ਸਾਹਮਣੇ ਆ ਚੁੱਕੇ ਹਨ ਜਦਕਿ 7,24,214 ਲੋਕ ਸਿਹਤਯਾਬ ਹੋ ਕੇ ਆਪਣੇ ਘਰ ਨੂੰ ਪਰਤ ਗਏ ਹਨ। ਇਸ ਤੋਂ ਇਲਾਵਾ ਸੂਬੇ ਭਰ ’ਚ 10,351 ਕੋਰੋਨਾ ਦੇ ਐਕਟਿਵ ਮਾਮਲੇ ਹਨ।

ਰਾਜਸਥਾਨ 'ਚ ਕੋਰੋਨਾ ਦੇ 4 ਹਜ਼ਾਰ 509 ਨਵੇਂ ਮਾਮਲੇ

ਰਾਜਸਥਾਨ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4509 ਨਵੇਂ ਮਾਮਲੇ ਸਾਹਮਣੇ ਆਏ, ਜਦਕਿ ਕੋਰੋਨਾ ਕਾਰਨ ਸੱਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੈਡੀਕਲ ਅਤੇ ਸਿਹਤ ਵਿਭਾਗ ਦੇ ਮੁਤਾਬਿਕ ਐਤਵਾਰ ਸ਼ਾਮ ਤੱਕ ਰਾਜ ਵਿੱਚ ਕੋਰੋਨਾ ਵਾਇਰਸ ਦੇ 4509 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਸੂਬੇ ਵਿੱਚ 9,752 ਹੋਰ ਲੋਕ ਸਿਹਤਯਾਬ ਹੋ ਗਏ ਹਨ ਅਤੇ ਇਸ ਸਮੇਂ ਸੂਬੇ ਵਿੱਚ 45,893 ਵਾਇਰਸ ਨਾਲ ਪੀੜਤ ਲੋਕ ਇਲਾਜ ਅਧੀਨ ਹਨ। ਵਿਭਾਗ ਮੁਤਾਬਕ ਇਸ ਮਹਾਂਮਾਰੀ ਕਾਰਨ ਸੱਤ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਹੁਣ ਤੱਕ ਕੁੱਲ 9,379 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਉੱਤਰ ਪ੍ਰਦੇਸ਼ ਵਿੱਚ ਕੋਵਿਡ-19 ਨਾਲ 15 ਹੋਰ ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ 'ਚ ਕੋਵਿਡ-19 ਕਾਰਨ ਪਿਛਲੇ 24 ਘੰਟਿਆਂ 'ਚ 15 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2,779 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਦੇ 2,779 ਨਵੇਂ ਕੇਸਾਂ ਦੇ ਆਉਣ ਨਾਲ, ਸੂਬੇ ਵਿੱਚ ਹੁਣ ਤੱਕ ਕੁੱਲ 20,44,517 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 15 ਲੋਕਾਂ ਦੀ ਮੌਤ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 23,318 ਹੋ ਗਈ ਹੈ। ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਲਖਨਊ, ਵਾਰਾਣਸੀ, ਹਰਦੋਈ, ਚੰਦੌਲੀ ਅਤੇ ਬਲੀਆ ਵਿੱਚ ਸੰਕਰਮਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਗਾਜ਼ੀਆਬਾਦ, ਮੇਰਠ, ਹਾਪੁੜ, ਗੋਂਡਾ ਅਤੇ ਬਸਤੀ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 7,117 ਮਰੀਜ਼ ਮਹਾਂਮਾਰੀ ਤੋਂ ਮੁਕਤ ਹੋ ਗਏ ਹਨ। ਸੂਬੇ ਵਿੱਚ ਹੁਣ ਤੱਕ ਕੁੱਲ 19,93,043 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਮਹਾਰਾਸ਼ਟਰ 'ਚ ਕੋਰੋਨਾ ਦੇ 9 ਹਜ਼ਾਰ 666 ਨਵੇਂ ਮਾਮਲੇ

ਮਹਾਰਾਸ਼ਟਰ ਵਿੱਚ ਐਤਵਾਰ ਨੂੰ 9,666 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ, ਜਿਸ ਕਾਰਨ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 78,03,700 ਹੋ ਗਈ ਹੈ ਜਦਕਿ 66 ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 1,43,074 ਹੋ ਗਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇੱਕ ਦਿਨ ਵਿੱਚ ਕੁੱਲ 25,175 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ, ਜਿਸ ਨਾਲ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 75,38,611 ਹੋ ਗਈ ਹੈ। ਹੁਣ ਰਾਜ ਵਿੱਚ ਕੋਵਿਡ-19 ਦੇ 1,18,076 ਮਰੀਜ਼ ਇਲਾਜ ਅਧੀਨ ਹਨ। ਐਤਵਾਰ ਨੂੰ ਸੂਬੇ ਵਿੱਚ ਓਮੀਕਰੋਨ ਦੀ ਲਾਗ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਹੁਣ ਤੱਕ 3,334 ਮਰੀਜ਼ ਓਮੀਕਰੋਨ ਨਾਲ ਪੀੜਤ ਪਾਏ ਗਏ ਹਨ। ਮੁੰਬਈ ਵਿੱਚ ਸੰਕਰਮਣ ਦੇ 536 ਨਵੇਂ ਮਾਮਲੇ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਮਹਾਂਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 10,50,455 ਅਤੇ ਮੌਤਾਂ ਦੀ ਗਿਣਤੀ 16,661 ਤੱਕ ਪਹੁੰਚ ਗਈ ਹੈ।

ਇਹ ਵੀ ਪੜੋ: ਪੰਜਾਬ ’ਚ ਮੁੜ ਖੁੱਲ੍ਹੇ ਸਕੂਲ, ਜਾਣੋ ਹੋਰ ਕਿਹੜੇ-ਕਿਹੜੇ ਸੂਬੇ ’ਚ ਖੋਲ੍ਹੇ ਗਏ ਸਕੂਲ-ਕਾਲਜ

ETV Bharat Logo

Copyright © 2024 Ushodaya Enterprises Pvt. Ltd., All Rights Reserved.