ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 140 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 992, 788 ਹੋ ਚੁੱਕੇ ਹਨ। 140 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 2, 450 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 188 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 58, 447 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 891 ਹੋ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 946 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 5 ਨਵੇਂ ਮਰੀਜ਼ ਸਾਹਮਣੇ ਆਏ ਹਨ, ਜੋ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.27 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 24 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 3 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2,238 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,829 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 11 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 614 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 24 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 024 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।