ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,64,202 ਨਵੇਂ (India logs 2,64,202 new Covid cases) ਸੰਕਰਮਣ (ਕੱਲ੍ਹ ਨਾਲੋਂ 6.7% ਵੱਧ) ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਲਾਗ ਦਾ ਇੱਕ ਹੋਰ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 12,72,073 ਹੋ ਗਈ ਹੈ ਜਦਕਿ ਰੋਜ਼ਾਨਾ ਪਾਜ਼ੀਟਿਵੀਟੀ ਦਰ 14.78 ਫੀਸਦ ਤੱਕ ਪਹੁੰਚ ਗਈ ਹੈ।
ਹਫਤਾਵਾਰੀ ਪਾਜ਼ੀਟਿਵੀਟੀ ਦਰ 11.83 ਫੀਸਦ ਦਰਜ ਕੀਤੀ ਗਈ ਸੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਦੇਸ਼ ਵਿੱਚ ਸੰਚਤ ਖੁਰਾਕਾਂ ਦੀ ਗਿਣਤੀ 155.39 ਕਰੋੜ ਤੋਂ ਵੱਧ ਗਈ ਹੈ। ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ ਅਤੇ ਕਰਨਾਟਕ ’ਚ ਸਭ ਤੋਂ ਵੱਧ ਕੇਸ ਸਾਹਮਣੇ ਆਉਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ ਵਾਇਰਸ ਦੇ ਫੈਲਣ ਨੂੰ ਸਥਾਨਕ ਪੱਧਰ 'ਤੇ ਕਾਬੂ ਕਰਨ ਲਈ ਕਿਹਾ।
ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ ਅਤੇ ਕਰਨਾਟਕ ਸਭ ਤੋਂ ਵੱਧ ਕੇਸਾਂ ਦਾ ਯੋਗਦਾਨ ਪਾਉਂਦੇ ਹਨ। 3 ਜਨਵਰੀ ਨੂੰ 15-18 ਸਾਲ ਦੀ ਉਮਰ ਦੀ ਸ਼੍ਰੇਣੀ ਲਈ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 3.14 ਕਰੋੜ ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਰਿਪੋਰਟਾਂ ਦੇ ਅਨੁਸਾਰ, ਸਿਹਤ ਮੰਤਰਾਲੇ ਨੇ 80 ਤੋਂ 85 ਫੀਸਦ 7.40 ਕਰੋੜ ਨੌਜਵਾਨਾਂ ਨੂੰ ਟੀਕੇ ਲਗਾਉਣ ਦਾ ਟੀਚਾ ਰੱਖਿਆ ਹੈ।
ਇਹ ਵੀ ਪੜੋ: ਯੂਪੀ: ਕੇਦਾਰਨਾਥ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਾਮਲਾ ਦਰਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ ਵਾਇਰਸ ਦੇ ਫੈਲਣ ਨੂੰ ਸਥਾਨਕ ਪੱਧਰ 'ਤੇ ਕਾਬੂ ਕਰਨ ਲਈ ਕਿਹਾ। “ਕੋਰੋਨਾਵਾਇਰਸ ਨੂੰ ਹਰਾਉਣ ਲਈ, ਸਾਨੂੰ ਵਾਇਰਸ ਦੇ ਹਰ ਰੂਪ ਤੋਂ ਇਕ ਕਦਮ ਅੱਗੇ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ “ਸਾਨੂੰ ਭਵਿੱਖ ਚ ਕਿਸੇ ਵੀ ਲਾਗ ਤੋਂ ਨਜਿੱਠਣ ਲਈ ਆਪਣੀ ਤਿਆਰੀ ਸ਼ੁਰੂ ਕਰਨੀ ਚਾਹੀਦੀ ਹੈ, ਅਜਿਹੇ ’ਚ ਜਦੋਂ ਅਸੀਂ ਓਮੀਕਰੋਨ ਵੇਰੀਐਂਟ ਨਾਲ ਲੜ ਰਹੇ ਹਾਂ।
ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਟੀਕਿਆਂ ਦੀ ਪ੍ਰਭਾਵਸ਼ੀਲਤਾ ਨੂੰ ਲੈ ਕੇ ਕਿਸੇ ਵੀ ਅਫਵਾਹ ਦਾ ਮੁਕਾਬਲਾ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕਈ ਵਾਰ ਸਾਨੂੰ ਇਹ ਸੁਣਨ ਨੂੰ ਮਿਲਦਾ ਹੈ ਕਿ ਟੀਕੇ ਲਗਾਉਣ ਦੇ ਬਾਵਜੂਦ ਲੋਕ ਸੰਕਰਮਿਤ ਹੋ ਰਹੇ ਹਨ ਤਾਂ ਵੈਕਸੀਨ ਦੀ ਵਰਤੋਂ ਕੀ ਹੈ। ਮਾਸਕ ਬਾਰੇ ਵੀ ਅਜਿਹੀਆਂ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ ਕਿ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਹੈ। ਸਾਨੂੰ ਅਜਿਹੀਆਂ ਅਫਵਾਹਾਂ ਦਾ ਸਖ਼ਤੀ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ।