ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ 37,566 ਨਵੇਂ ਕੋਵਿਡ -19 ਕੇਸ ਦਰਜ ਕੀਤੇ ਗਏ ਹਨ, ਅਤੇ 907 ਮੌਤਾਂ ਹੋਈਆਂ। ਦੇਸ਼ ਵਿਚ ਕੋਵਿਡ -19 ਦੇ ਕੁੱਲ ਕੇਸਾਂ ਦੀ ਗਿਣਤੀ ਹੁਣ 3,97,637 ਹੈ। ਸਰਗਰਮ ਮਾਮਲੇ 5,52,659 'ਤੇ ਆ ਗਏ ਹਨ। ਦੇਸ਼ ਵਿੱਚ ਹੁਣ ਤੱਕ 3,97,637 ਮੌਤਾਂ ਹੋਈਆਂ ਹਨ।
ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ 52,76,457 ਟੀਕੇ ਲਗਵਾਏ ਗਏ, ਜਿਸ ਤੋਂ ਬਾਅਦ ਟੀਕਾਕਰਨ ਦਾ ਕੁੱਲ ਅੰਕੜਾ 32,90,29,510 ਹੋਇਆ। ਭਾਰਤ 'ਚ 102 ਦਿਨਾਂ ਬਾਅਦ ਕੋਰੋਨਾ ਦੇ 40,000 ਤੋਂ ਘੱਟ ਨਵੇਂ ਕੇਸ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੇ ਸਰਗਰਮ ਮਾਮਲੇ ਕੁੱਲ ਮਾਮਲਿਆਂ ਵਿੱਚੋਂ 1.82% ਹੈ, ਤੇ ਰਿਕਵਰੀ ਦੀ ਦਰ 96.87% ਹੋ ਗਈ ਹੈ ਅਤੇ ਰੋਜ਼ਾਨਾ ਸਕਾਰਾਤਮਕ ਦਰ 2.12% ਹੈ।