ETV Bharat / bharat

Delhi Liquor Scam: ਈਡੀ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 26 ਅਪ੍ਰੈਲ ਨੂੰ ਫੈਸਲਾ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਈਡੀ ਮਾਮਲੇ 'ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਤੋਂ ਬਾਅਦ ਅਦਾਲਤ ਨੇ ਇਸ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। 26 ਅਪ੍ਰੈਲ ਨੂੰ ਫੈਸਲਾ ਸੁਣਾਇਆ ਜਾਵੇਗਾ।

Delhi Liquor Scam
Delhi Liquor Scam
author img

By

Published : Apr 18, 2023, 7:02 PM IST

ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਈਡੀ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਰੌਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 26 ਅਪ੍ਰੈਲ ਨੂੰ ਸ਼ਾਮ 4 ਵਜੇ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਡੇਢ ਘੰਟੇ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਸੀ।

  • दिल्ली: राउज एवेन्यू कोर्ट ने अब रद्द की जा चुकी आबकारी नीति में कथित अनियमितताओं से संबंधित ED के एक मामले में दिल्ली के पूर्व उपमुख्यमंत्री मनीष सिसोदिया की जमानत याचिका पर आदेश सुरक्षित रखा है। कोर्ट 26 अप्रैल को शाम 4 बजे अपना निर्णय सुनाएगा।

    (फाइल फोटो) pic.twitter.com/SaGtkRpc4w

    — ANI_HindiNews (@AHindinews) April 18, 2023 " class="align-text-top noRightClick twitterSection" data=" ">

ਬਹਿਸ ਦੌਰਾਨ ਈਡੀ ਨੇ ਸਿਸੋਦੀਆ ਖ਼ਿਲਾਫ਼ ਈਮੇਲਾਂ ਨਾਲ ਸਬੰਧਤ ਨਵੇਂ ਸਬੂਤ ਵੀ ਪੇਸ਼ ਕੀਤੇ। ਸੋਮਵਾਰ ਨੂੰ ਹੀ ਅਦਾਲਤ ਨੇ ਈਡੀ ਮਾਮਲੇ 'ਚ ਸਿਸੋਦੀਆ ਦੀ ਨਿਆਂਇਕ ਹਿਰਾਸਤ 29 ਅਪ੍ਰੈਲ ਤੱਕ ਅਤੇ ਸੀਬੀਆਈ ਮਾਮਲੇ 'ਚ 27 ਅਪ੍ਰੈਲ ਤੱਕ ਵਧਾ ਦਿੱਤੀ ਸੀ। ਉਥੇ ਹੀ ਇਸ ਮਾਮਲੇ ਦੇ ਹੋਰ ਮੁਲਜ਼ਮ ਅਰੁਣ ਰਾਮਚੰਦਰ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ ਵੀ 29 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।

ਹਾਈਕੋਰਟ 'ਚ 20 ਅਪ੍ਰੈਲ ਨੂੰ ਸੁਣਵਾਈ: ਇਸ ਦੇ ਨਾਲ ਹੀ ਸੀਬੀਆਈ ਮਾਮਲੇ 'ਚ ਰਾਉਸ ਐਵੇਨਿਊ ਕੋਰਟ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਇਸ 'ਤੇ 6 ਅਪ੍ਰੈਲ ਨੂੰ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 20 ਅਪ੍ਰੈਲ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਨੇ ਸਿਸੋਦੀਆ ਨੂੰ ਪੁੱਛਗਿੱਛ ਲਈ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਸੀ। ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਿਸੋਦੀਆ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਸਿਸੋਦੀਆ ਨੂੰ 9 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਸਿਸੋਦੀਆ ਲਗਾਤਾਰ ਜੇਲ੍ਹ ਵਿੱਚ ਹਨ।

ਇਹ ਵੀ ਪੜ੍ਹੋ:- Bihar News: ਮਹਿਲਾ ਅਧਿਕਾਰੀ ਨੂੰ ਘਸੀਟਣ ਦੇ ਮਾਮਲੇ ਉੱਤੇ NCW ਨੇ ਲਿਆ ਨੋਟਿਸ, DGP ਤੋਂ ਰਿਪੋਰਟ ਤਲਬ

ETV Bharat Logo

Copyright © 2024 Ushodaya Enterprises Pvt. Ltd., All Rights Reserved.