ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਹਾਈ ਕੋਰਟ 'ਚ ਵਿਸ਼ੇਸ਼ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦੇ ਮਾਮਲੇ 'ਚ ਆਪਣੀ ਰਿਪੋਰਟ ਦਾਇਰ ਕੀਤੀ। ਹਾਈ ਕੋਰਟ ਨੇ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਿਸੋਦੀਆ ਦੀ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਉਹ ਆਪਣੀ ਪਤਨੀ ਦੀ ਦੇਖਭਾਲ ਕਰਨ ਵਾਲੇ ਇਕਲੌਤੇ ਮੈਂਬਰ ਹਨ, ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦਾ ਈਡੀ ਨੇ ਵਿਰੋਧ ਕੀਤਾ ਅਤੇ ਕਿਹਾ ਕਿ ਸਿਸੋਦੀਆ ਪਰਿਵਾਰ ਵਿਚ ਇਕੱਲੇ ਮੈਂਬਰ ਨਹੀਂ ਹੋ ਸਕਦੇ।
ਵਿਸ਼ੇਸ਼ ਸਕੱਤਰ ਦੇ ਦਫ਼ਤਰ ਵਿੱਚੋਂ ਹਟਾਏ ਆਬਕਾਰੀ ਨੀਤੀ ਨਾਲ ਸਬੰਧਿਤ ਦਸਤਾਵੇਜ਼ : ਇਸ ਦੇ ਨਾਲ ਹੀ ਈਡੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਸ਼ੇਸ਼ ਸਕੱਤਰ ਵਿਜੀਲੈਂਸ ਦੇ ਦਫ਼ਤਰ ਤੋਂ ਆਬਕਾਰੀ ਨੀਤੀ ਨਾਲ ਸਬੰਧਤ ਦਸਤਾਵੇਜ਼ ਅਣਅਧਿਕਾਰਤ ਢੰਗ ਨਾਲ ਹਟਾਏ ਗਏ ਸਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਕ ਵੱਡੀ ਘਟਨਾ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦੇ ਹੋਏ ਈਡੀ ਨੇ ਕਿਹਾ ਕਿ ਜਿਸ ਦਿਨ ਸੁਪਰੀਮ ਕੋਰਟ ਨੇ ਦਿੱਲੀ 'ਚ ਅਧਿਕਾਰੀਆਂ ਦੀ ਤਾਇਨਾਤੀ-ਤਬਾਦਲਿਆਂ 'ਤੇ ਆਪਣਾ ਫੈਸਲਾ ਸੁਣਾਇਆ, ਉਸੇ ਦਿਨ ਵਿਸ਼ੇਸ਼ ਸਕੱਤਰ ਵਿਜੀਲੈਂਸ ਦੇ ਦਫਤਰ ਤੋਂ ਅਣਅਧਿਕਾਰਤ ਤੌਰ 'ਤੇ ਦਸਤਾਵੇਜ਼ ਹਟਾ ਦਿੱਤੇ ਗਏ। ਏਜੰਸੀ ਨੇ ਕਿਹਾ ਕਿ ਦਸਤਾਵੇਜ਼ਾਂ ਨਾਲ ਲਗਾਤਾਰ ਛੇੜਛਾੜ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ ਦੇ ਵਕੀਲ ਮੋਹਿਤ ਮਾਥੁਰ ਨੇ ਈਡੀ ਦੇ ਦੋਸ਼ਾਂ 'ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿੱਚ ਹੈ। ਇਹ ਦੋਸ਼ ਪੱਖਪਾਤੀ ਹੈ। ਇਸ ਮਾਮਲੇ ਵਿੱਚ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ। ਵਕੀਲ ਨੇ ਪੁੱਛਿਆ ਕਿ ਕੀ ਈਡੀ ਅਜੇ ਵੀ ਜਾਂਚ ਕਰ ਰਹੀ ਹੈ?
- Odisha Train Accident Update: ਹਾਦਸਾਗ੍ਰਸਤ ਟਰੇਨ 'ਚ ਸਵਾਰ NDRF ਜਵਾਨ ਨੇ ਦਿੱਤੀ ਸੀ ਪਹਿਲੀ ਜਾਣਕਾਰੀ
- Odisha Train Derailment Toll Rises: ਮਰਨ ਵਾਲਿਆਂ ਦੀ ਗਿਣਤੀ ਹੋਈ 288, 900 ਤੋਂ ਵੱਧ ਜ਼ਖ਼ਮੀ, ਬਚਾਅ ਕਾਰਜ ਮੁਕੰਮਲ
- Odisha Train Accident: ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਸਿਸੋਦੀਆ ਦੀ ਪਤਨੀ ਦੀ ਸਟੇਟਸ ਰਿਪੋਰਟ ਮੰਗੀ : ਹਾਈ ਕੋਰਟ ਦੀ ਛੁੱਟੀ ਵਾਲੇ ਦਿਨ ਵਿਸ਼ੇਸ਼ ਸੁਣਵਾਈ ਦੌਰਾਨ ਸਿਸੋਦੀਆ ਦੇ ਵਕੀਲ ਮੋਹਿਤ ਮਾਥੁਰ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਸਿਸੋਦੀਆ ਨੂੰ ਸ਼ਨੀਵਾਰ ਨੂੰ ਉਨ੍ਹਾਂ ਦੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ ਸੀ, ਪਰ ਜਦੋਂ ਉਨ੍ਹਾਂ ਦੀ ਪਤਨੀ ਦੀ ਤਬੀਅਤ ਵਿਗੜ ਗਈ ਤਾਂ ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ, ਜਿਸ ਕਾਰਨ ਉਹ ਆਪਣੀ ਪਤਨੀ ਨੂੰ ਨਹੀਂ ਮਿਲ ਸਕੇ। ਮਾਥੁਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਸਿਸੋਦੀਆ ਹੀ ਆਪਣੀ ਪਤਨੀ ਦੀ ਦੇਖਭਾਲ ਕਰਨ ਵਾਲੇ ਇਕਲੌਤੇ ਮੈਂਬਰ ਹਨ। ਇਸ ਲਈ ਉਸ ਨੂੰ 6 ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਇਸ 'ਤੇ ਅਦਾਲਤ ਨੇ ਲੋਕਨਾਇਕ ਹਸਪਤਾਲ ਤੋਂ ਸਿਸੋਦੀਆ ਦੀ ਪਤਨੀ ਦੀ ਸਟੇਟ ਰਿਪੋਰਟ ਤਲਬ ਕੀਤੀ ਹੈ।
ਸਿਸੋਦੀਆ ਆਪਣੀ ਪਤਨੀ ਦੀ ਦੇਖਭਾਲ ਕਰਨ ਵਿਚ ਇਕੱਲੇ ਨਹੀਂ : ਈਡੀ ਨੇ ਜ਼ਮਾਨਤ ਪਟੀਸ਼ਨ ਦਾ ਇਸ ਆਧਾਰ 'ਤੇ ਵਿਰੋਧ ਕੀਤਾ ਕਿ ਸਿਸੋਦੀਆ ਦੀ ਪਤਨੀ ਪਿਛਲੇ 20 ਸਾਲਾਂ ਤੋਂ ਮਲਟੀਪਲ ਸਕਲੇਰੋਸਿਸ ਬਿਮਾਰੀ ਤੋਂ ਪੀੜਤ ਹੈ। ਇਸ ਆਧਾਰ ’ਤੇ ਉਸ ਵੱਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੀ ਅਰਜ਼ੀ ਵਾਪਸ ਲੈ ਲਈ ਗਈ ਸੀ। ਈਡੀ ਨੇ ਕਿਹਾ ਕਿ ਇੱਕ ਪੈਰੇ ਨੂੰ ਛੱਡ ਕੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਉਹੀ ਹੈ ਜੋ ਪਹਿਲਾਂ ਦਾਇਰ ਕੀਤੀ ਗਈ ਸੀ। ਨਾਲ ਹੀ ਕਿਹਾ ਕਿ ਹਾਲਾਤ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਈਡੀ ਨੇ ਕਿਹਾ ਕਿ ਸਿਸੋਦੀਆ ਆਪਣੀ ਪਤਨੀ ਦੀ ਦੇਖਭਾਲ ਕਰਨ ਵਾਲਾ ਇਕਲੌਤਾ ਮੈਂਬਰ ਨਹੀਂ ਹੋ ਸਕਦਾ ਅਤੇ ਉਸ ਦੀ ਦੇਖਭਾਲ ਲਈ ਪਰਿਵਾਰ ਦੇ ਹੋਰ ਲੋਕ ਹੋਣਗੇ।