ਚੰਡੀਗੜ੍ਹ: ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਨੂੰ ਇੱਕ ਵਾਰ ਮੁੜ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਲੈ ਕੇ ਸਿਆਸਤਦਾਨਾ ਵੱਲੋਂ ਦਿੱਲੀ ਪੁਲਿਸ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਉਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਪੁਲਿਸ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਅਜਿਹਾ ਕਰ ਰਹੀ ਹੈ ਉਹਨਾਂ ਨੇ ਕਿਹਾ ਕਿ ਸਿਰਫ ਕਿਸਾਨਾਂ ਨੂੰ ਡਰਾਉਣ ਲਈ ਅਜਿਹਾ ਕੀਤਾ ਜਾ ਰਹੀ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਜਲਦ ਹੀ ਦੀਪ ਸਿੱਧੂ ਨੂੰ ਰਿਹਾਅ ਕਰਵਾ ਲਵਾਂਗੇ ਤੇ ਦਿੱਲੀ ਪੁਲਿਸ ਖਿਲਾਫ ਹਾਈਕੋਰਟ ਦਾ ਰੁਖ ਕਰਾਂਗੇ।
ਇਹ ਵੀ ਪੜੋ: ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ
ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ 'ਤੇ ਕੇਸਰੀ ਝੰਡਾ ਲਹਿਰਾਉਣ ਤੇ ਤਿਰੰਗੇ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ 9 ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਗ੍ਰਿਫ਼ਤਾਰੀ ਵੇਲੇ ਕਿਹਾ ਸੀ ਕਿ 26 ਜਨਵਰੀ ਨੂੰ ਲਾਲ ਕਿਲੇ 'ਤੇ ਜੋ ਘਟਨਾ ਵਾਪਰੀ ਸੀ, ਦੀਪ ਸਿੱਧੂ ਉਸਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।
ਇਹ ਵੀ ਪੜੋ: ਚੰਡੀਗੜ੍ਹ ਵੀਕੈਂਡ ਲੌਕਡਾਊਨ ਦੌਰਾਨ ਆਉਣ ਜਾਣ ਵਾਲਿਆਂ ਦੀ ਹੋ ਰਹੀ ਪੁੱਛ-ਪੜਤਾਲ