ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਵਾਇਰਸ (Defence minister Rajnath Singh tests Covid positive) ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਨੇ ਇਹ ਜਾਣਕਾਰੀ ਟਵਿਟਰ 'ਤੇ ਸਾਂਝੀ ਕੀਤੀ ਹੈ। ਰਾਜਨਾਥ ਸਿੰਘ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
-
I have tested positive for Corona today with mild symptoms. I am under home quarantine. I request everyone who have recently come in my contact to isolate themselves and get tested.
— Rajnath Singh (@rajnathsingh) January 10, 2022 " class="align-text-top noRightClick twitterSection" data="
">I have tested positive for Corona today with mild symptoms. I am under home quarantine. I request everyone who have recently come in my contact to isolate themselves and get tested.
— Rajnath Singh (@rajnathsingh) January 10, 2022I have tested positive for Corona today with mild symptoms. I am under home quarantine. I request everyone who have recently come in my contact to isolate themselves and get tested.
— Rajnath Singh (@rajnathsingh) January 10, 2022
ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਉਨ੍ਹਾਂ ਦੀ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲਾਂਕਿ ਉਨ੍ਹਾਂ ਵਿੱਚ ਹਲਕੇ ਲੱਛਣ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ’ਚ ਕਰ ਲਿਆ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਆਪਣੇ ਆਪ ਨੂੰ ਅਲੱਗ ਕਰ ਲੈਣ ਅਤੇ ਆਪਣੀ ਜਾਂਚ ਕਰਵਾਉਣ।
ਦੱਸ ਦਈਏ ਕਿ 6 ਜਨਵਰੀ ਨੂੰ ਰਾਜਨਾਥ ਸਿੰਘ ਨੇ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਇਸ ਵਿਜੇ ਸੰਕਲਪ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਸੀ।