ETV Bharat / bharat

ਦਿੱਲੀ 'ਚ ਨੌਜਵਾਨ ਨੇ ਮਾਂ ਬਾਪ ਸਮੇਤ ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਕਤਲ - ਦੱਖਣੀ ਪੱਛਮੀ ਦਿੱਲੀ ਦੇ ਪਾਲਮ ਥਾਣਾ

ਦਿੱਲੀ ਵਿੱਚ ਇੱਕ ਹੋਰ ਸਨਸਨੀਖੇਜ਼ ਕਤਲ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੱਖਣੀ ਪੱਛਮੀ ਦਿੱਲੀ ਦੇ ਪਾਲਮ ਥਾਣਾ ਖੇਤਰ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਦਾ ਬੇਰਹਿਮੀ ਨਾਲ ਕਤਲ (4 people of same family killed in palam delhi) ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

delhi boy killed four family members
delhi boy killed four family members
author img

By

Published : Nov 23, 2022, 8:52 AM IST

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇੱਕ ਹੋਰ ਸਨਸਨੀਖੇਜ਼ ਕਤਲ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਦੱਖਣੀ ਪੱਛਮੀ ਦਿੱਲੀ ਦੇ ਪਾਲਮ ਥਾਣਾ ਖੇਤਰ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਦਾ ਕਤਲ (4 people of same family killed in palam delhi) ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ 'ਚ ਮੌਜੂਦ ਮਾਂ, ਪਿਤਾ, ਭੈਣ ਅਤੇ ਦਾਦੀ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਕਤਲ ਦੀ ਇਹ ਘਟਨਾ ਪਾਲਮ ਥਾਣਾ ਖੇਤਰ ਦੇ ਰਾਜ ਨਗਰ ਪਾਰਟ 2 ਕਾਲੋਨੀ ਵਿੱਚ ਵਾਪਰੀ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਲੜਕੇ ਨੇ ਆਪਣੇ ਮਾਤਾ-ਪਿਤਾ, ਭੈਣ ਅਤੇ ਦਾਦੀ ਦਾ ਕਤਲ ਕਰ ਦਿੱਤਾ ਹੈ। ਪੁਲਸ ਨੂੰ ਮੰਗਲਵਾਰ ਰਾਤ 10.31 ਵਜੇ ਸੂਚਨਾ ਮਿਲੀ ਸੀ। ਜਾਣਕਾਰੀ ਮੁਤਾਬਕ ਚਾਰਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਵੀ ਦੱਸਿਆ ਗਿਆ ਕਿ ਮੁਲਜ਼ਮ ਲੜਕਾ ਨਸ਼ੇ ਦੀ ਲਤ ਤੋਂ ਪੀੜਤ ਹੈ ਅਤੇ ਹਾਲ ਹੀ ਵਿੱਚ ਨਸ਼ਾ ਮੁਕਤੀ ਕੇਂਦਰ ਤੋਂ ਬਾਹਰ ਆਇਆ ਸੀ।

ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦਾ ਨਾਂ ਕੇਸ਼ਵ ਦੱਸਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਸੀ, ਇਸ ਬਾਰੇ ਫਿਲਹਾਲ ਕੋਈ ਖੁਲਾਸਾ ਨਹੀਂ ਹੋਇਆ ਹੈ। ਪੁਲੀਸ ਟੀਮ ਮੁਲਜ਼ਮ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਦੀਨ ਦਿਆਲ ਉਪਾਧਿਆਏ ਹਸਪਤਾਲ ਭੇਜ ਦਿੱਤਾ ਗਿਆ ਹੈ। ਮਾਮਲੇ 'ਚ ਦੋਸ਼ੀ ਦੇ ਨਾਲ-ਨਾਲ ਉਸ ਦੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਮਰਨ ਵਾਲਿਆਂ ਦੇ ਨਾਂ-

  • ਮੁਲਜ਼ਮ ਦਾ ਪਿਤਾ 42 ਸਾਲਾ ਦਿਨੇਸ਼ ਕੁਮਾਰ
  • ਮੁਲਜ਼ਮ ਦੀ ਦਾਦੀ ਦੀਵਾਨੋ ਦੇਵੀ
  • ਮੁਲਜ਼ਮ ਦੀ ਮਾਂ ਦਰਸ਼ਨ ਸੈਣੀ (40)
  • ਮੁਲਜ਼ਮ ਦੀ ਭੈਣ ਉਰਵਸ਼ੀ (22)

ਇਹ ਵੀ ਪੜ੍ਹੋ: ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਪੋਸਟਰ-ਬੈਨਰ ਹਟਾਉਣ ਨੂੰ ਲੈ ਕੇ AAP ਵਰਕਰਾਂ ਤੇ ਪੁਲਿਸ ਵਿਚਾਲੇ ਝੜਪ

ETV Bharat Logo

Copyright © 2025 Ushodaya Enterprises Pvt. Ltd., All Rights Reserved.