ਨਵੀਂ ਦਿੱਲੀ : ਸਤਲੁਜ ਯਮੁਨਾ ਲਿੰਕ (SYL) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਹੈ। ਇਸ 'ਤੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਸਵਾਈਐਲ ਮਾਮਲੇ 'ਚ ਅਦਾਲਤ, ਪੰਜਾਬ ਅਤੇ ਹਰਿਆਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਮਸਲੇ ਦਾ ਹੱਲ ਲੱਭਣਾ ਹੋਵੇਗਾ। ਦੱਸ ਦੇਈਏ ਕਿ ਸਤਲੁਜ ਯਮੁਨਾ ਲਿੰਕ ਦਾ ਵਿਵਾਦ ਦੋ ਰਾਜਾਂ ਹਰਿਆਣਾ ਅਤੇ ਪੰਜਾਬ ਦੇ ਬਣਨ ਤੋਂ ਬਾਅਦ ਸ਼ੁਰੂ ਹੋਇਆ ਸੀ, ਉਦੋਂ ਤੋਂ ਹੀ ਇਹ ਵਿਵਾਦ ਚੱਲ ਰਿਹਾ ਹੈ।
ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਮੰਗਲਵਾਰ ਨੂੰ ਗਿਆਨ ਵਟਾਂਦਰਾ ਸਮਝੌਤਾ ਸਹੀਬੰਦ ਕੀਤਾ ਗਿਆ। ਇਸ ਦੌਰਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਸਵਾਈਐਲ ਦੇ ਮੁੱਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਐਸਵਾਈਐਲ ਦਾ ਹੱਲ ਮਿਲ ਕੇ ਲੱਭਣਾ ਹੋਵੇਗਾ। ਐਸਵਾਈਐਲ ਦੇ ਮਾਮਲੇ ਵਿੱਚ ਅਦਾਲਤਾਂ, ਹਰਿਆਣਾ ਅਤੇ ਪੰਜਾਬ ਸ਼ਾਮਲ ਹਨ।
ਸਤਲੁਜ ਯਮੁਨਾ ਲਿੰਕ ਦਾ ਮੁੱਦਾ ਹਰਿਆਣਾ ਅਤੇ ਪੰਜਾਬ ਦੀ ਹੋਂਦ ਤੋਂ ਬਾਅਦ ਹੀ ਸ਼ੁਰੂ ਹੋਇਆ ਹੈ। ਦੋਵਾਂ ਸੂਬਿਆਂ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਇਹ ਮਾਮਲਾ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਪੰਜਾਬ ਹਮੇਸ਼ਾ ਹੀ ਐਸਵਾਈਐਲ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕਰਦਾ ਰਿਹਾ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਕੇਂਦਰੀ ਜਲ ਸਰੋਤ ਮੰਤਰਾਲੇ ਨੇ ਸਤਲੁਜ ਯਮੁਨਾ ਲਿੰਕ 'ਤੇ ਦੋਵਾਂ ਸੂਬਿਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੀ ਪਹਿਲਕਦਮੀ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਹ ਵਿਵਾਦ ਜਿਉਂ ਦਾ ਤਿਉਂ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਭਾਜਪਾ ਅਤੇ ਆਰਐੱਸਐੱਸ ਵਲੋਂ ਪੰਜਾਬ ’ਚ ਅਗਾਮੀ ਚੋਣਾਂ ਨੂੰ ਲੈ ਕੇ ਕੱਸੀ ਕਮਰ, ਬਾਕੀ ਪਾਰਟੀਆਂ ਦਾ ਇਹ ਹਾਲ