ਨਵੀਂ ਦਿੱਲੀ— ਦਿੱਲੀ 'ਚ ਸ਼ਰਾਬ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਬੰਪਰ ਡਿਸਕਾਊਂਟ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ ਦੁਕਾਨਦਾਰ ਹੁਣ MRP 'ਤੇ 25 ਫੀਸਦੀ ਤੱਕ ਦੀ ਛੋਟ ਦੇ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਕੋਵਿਡ-19 ਨਿਯਮਾਂ ਦਾ ਹਵਾਲਾ ਦਿੰਦੇ ਹੋਏ 28 ਫਰਵਰੀ ਤੋਂ ਸ਼ਰਾਬ 'ਤੇ ਛੋਟ 'ਤੇ ਪਾਬੰਦੀ ਲਗਾ ਦਿੱਤੀ ਸੀ।
ਇਸ ਦੇ ਨਾਲ ਹੀ ਜਾਰੀ ਹੁਕਮਾਂ ਅਨੁਸਾਰ ਲਾਇਸੰਸਧਾਰਕ ਵਿਕਰੇਤਾ ਨੂੰ ਲਾਇਸੈਂਸ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ। ਨਿਯਮਾਂ ਦੀ ਉਲੰਘਣਾ ਕਰਨ 'ਤੇ ਦਿੱਲੀ ਆਬਕਾਰੀ ਵਿਭਾਗ ਦੇ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਸਰਕਾਰ ਕਿਸੇ ਵੀ ਸਮੇਂ ਸ਼ਰਾਬ 'ਤੇ ਦਿੱਤੀ ਗਈ ਛੋਟ ਵਾਪਸ ਲੈ ਸਕਦੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ਼ਰਾਬ 'ਤੇ ਬੰਪਰ ਡਿਸਕਾਊਂਟ ਮਿਲ ਰਿਹਾ ਸੀ। ਡਿਸਕਾਊਂਟ ਕਾਰਨ ਦੁਕਾਨਾਂ 'ਤੇ ਕਾਫੀ ਭੀੜ ਰਹੀ। ਇਸ ਸਬੰਧੀ ਵਿਰੋਧੀ ਪਾਰਟੀਆਂ ਵੱਲੋਂ ਰੋਸ ਵੀ ਦਰਜ ਕਰਵਾਇਆ ਗਿਆ। ਇਸ ਦੇ ਨਾਲ ਹੀ ਸਰਕਾਰ ਨੇ 28 ਫਰਵਰੀ ਤੋਂ ਕੋਰੋਨਾ ਦੇ ਨਿਯਮਾਂ ਅਤੇ ਬਾਜ਼ਾਰ ਦੇ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਸ਼ਰਾਬ 'ਤੇ ਛੋਟ ਅਤੇ ਸਕੀਮ 'ਤੇ ਪਾਬੰਦੀ ਲਗਾ ਦਿੱਤੀ ਸੀ।
ਇਹ ਵੀ ਪੜੋ:- ਹਿੰਦੂ ਸੈਨਾ ਨੇ ਦਿੱਲੀ 'ਚ ਅਮਰੀਕੀ ਦੂਤਾਵਾਸ ਦੇ ਬਾਹਰ ਚਿਪਕਾਇਆ ਪੋਸਟਰ, FIR ਦਰਜ