ਨਵੀਂ ਦਿੱਲੀ: ਬੱਚਿਆਂ ਉੱਤੇ ਕੋਰੋਨਾ ਵੈਕਸੀਨ ਦੇ ਦੂਜੇ ਅਤੇ ਤੀਜੇ ਪੜਾਅ ਦੇ ਟਰਾਇਲ ਉੱਤੇ ਰੋਕ ਲਗਾਉਣ ਦੀ ਮੰਗ ਉੱਤੇ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਡੀਸੀਜੀਆਈ ਨੂੰ ਨੋਟਿਸ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਫਿਲਹਾਲ ਬੱਚਿਆਂ ਉੱਤੇ ਵੈਕਸੀਨ ਦੇ ਟਰਾਇਲ ਉੱਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਪਟੀਸ਼ਨ ਵਕੀਲ ਸੰਜੀਵ ਕੁਮਾਰ ਨੇ ਦਾਖਲ ਕੀਤੀ ਹੈ।
ਇਹ ਵੀ ਪੜ੍ਹੋ:ਪਟਿਆਲਾ 'ਚ 2 ਬਲੈਕ ਫੰਗਸ ਦੇ ਪੀੜਤਾਂ ਦੀ ਕੋਵਿਡ ਨਾਲ ਹੋਈ ਮੌਤ
ਇਕ ਪਟੀਸ਼ਨਕਰਤਾ ਨੇ ਅਦਾਲਤ ਵਿੱਚ ਕਿਹਾ ਕਿ ਨਿਆਂਇਕ ਅਧਿਕਾਰੀਆਂ ਲਈ ਕੋਵਿਡ-19 ਦੇ ਸੰਬੰਧ ਵਿੱਚ ਸਰਕਾਰ ਵੱਲੋਂ ਕੋਈ ਉਪਾਅ ਨਹੀਂ ਕੀਤੇ ਗਏ ਹਨ। ਨਿਆਂਇਕ ਅਧਿਕਾਰੀ ਆਪਣੇ ਲਈ ਫੰਡ ਇਕੱਠੇ ਕਰ ਰਹੇ ਹਨ ਅਤੇ ਕੋਵਿਡ-19 ਕੇਂਦਰ ਬਣਾ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ ਦੇ ਵਕੀਲ ਰਾਹੁਲ ਮਹਿਰਾ ਨੇ ਕਿਹਾ ਕਿ ਸਰਕਾਰ ਦਾ ਟੀਚਾ ਤਿੰਨ ਮਹੀਨਿਆਂ ਵਿੱਚ ਪੂਰੀ ਦਿੱਲੀ ਨੂੰ ਟੀਕਾ ਲਗਵਾਉਣਾ ਹੈ।