ETV Bharat / bharat

ਦਿੱਲੀ ਹਾਈਕੋਰਟ ਨੇ ਰਾਹੁਲ ਗਾਂਧੀ ਦੇ ਖਿਲਾਫ ਨੋਟਿਸ ਜਾਰੀ ਕਰਨ ਤੋਂ ਕੀਤਾ ਇਨਕਾਰ, ਜਾਣੋ ਪੂਰਾ ਮਾਮਲਾ

ਦਿੱਲੀ ਹਾਈਕੋਰਟ ਨੇ ਆਪਣੇ ਟਵਿੱਟਰ ਹੈਂਡਲ 'ਤੇ ਬਲਾਤਕਾਰ ਅਤੇ ਹੱਤਿਆ ਪੀੜਤ ਦੀ ਪਰਿਵਾਰਕ ਫੋਟੋ ਪੋਸਟ ਕਰਨ ਦੇ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖਿਲਾਫ਼ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਟਵਿੱਟਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 30 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਹਾਈਕੋਰਟ ਨੇ ਰਾਹੁਲ ਗਾਂਧੀ ਦੇ ਖਿਲਾਫ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ

author img

By

Published : Oct 5, 2021, 2:57 PM IST

ਨਵੀਂ ਦਿੱਲੀ: ਦਿੱਲੀ ਹਾਈਕੋਰਟ (Delhi High Court) ਨੇ ਆਪਣੇ ਟਵਿੱਟਰ ਹੈਂਡਲ 'ਤੇ ਬਲਾਤਕਾਰ ਅਤੇ ਹੱਤਿਆ ਪੀੜਤ ਦੀ ਪਰਿਵਾਰਕ ਫੋਟੋ ਪੋਸਟ ਕਰਨ ਦੇ ਲਈ ਕਾਂਗਰਸ ਲੀਡਰ ਰਾਹੁਲ ਗਾਂਧੀ (Rahul Gandhi) ਦੇ ਖਿਲਾਫ਼ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਟਵਿੱਟਰ (Twitter) ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ 30 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਟਵਿੱਟਰ ਨੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਸੀ। ਟਵਿੱਟਰ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਦੀਆਂ ਨੀਤੀਆਂ ਦੀ ਉਲੰਘਣਾ ਕੀਤੀ ਹੈ। ਟਵੀਟ ਮਿਟਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦਾ ਖਾਤਾ ਮੁੜ ਬਹਾਲ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਪੁਰਾਣਾ ਨੰਗਲ ਦੇ ਇੱਕ ਸ਼ਮਸ਼ਾਨਘਾਟ ਵਿੱਚ ਵਾਟਰ ਕੂਲਰ ਤੋਂ ਪਾਣੀ ਪੀਣ ਆਈ ਨੌਂ ਸਾਲਾ ਦਲਿਤ ਲੜਕੀ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਰਾਹੁਲ ਗਾਂਧੀ ਉਸ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਆਏ ਸਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਪੀੜਤ ਦੇ ਮਾਪਿਆਂ ਦੀ ਤਸਵੀਰ ਪੋਸਟ ਕੀਤੀ। ਇਸ ਮਾਮਲੇ ਦਾ ਨੋਟਿਸ ਲੈਂਦਿਆਂ, ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (National Commission for the Protection of Child Rights) ਨੇ 4 ਅਗਸਤ ਨੂੰ ਰਾਹੁਲ ਗਾਂਧੀ ਦੇ ਟਵੀਟ ਨੂੰ ਹਟਾਉਣ ਦੇ ਆਦੇਸ਼ ਦਿੱਤੇ ਸਨ। ਇਸ ਆਦੇਸ਼ ਤੋਂ ਬਾਅਦ ਟਵਿੱਟਰ ਨੇ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ:- ਛੇਤੀ ਹੀ ਸੁਣਿਆ ਜਾਵੇਗਾ ਡਰੱਗਸ ਕੇਸ, ਹੋਵੇਗੀ ਫੀਜੀਕਲ ਸੁਣਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.