ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਯਮਨ 'ਚ ਮੌਤ ਦੀ ਸਜ਼ਾ ਸੁਣਾਈ ਗਈ ਕੇਰਲ ਦੀ ਨਰਸ ਨਿਮਿਸ਼ਾ ਪ੍ਰਿਆ ਦੀ ਮਾਂ ਨੂੰ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ 'ਚ ਦੱਸਿਆ ਗਿਆ ਹੈ ਕਿ ਉਸ ਦੇ ਨਾਲ ਕੌਣ ਯਮਨ ਜਾਣਾ ਚਾਹੁੰਦਾ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕੱਲ੍ਹ ਯਾਨੀ 5 ਦਸੰਬਰ ਤੱਕ ਹਲਫ਼ਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਣਵਾਈ ਦੌਰਾਨ ਨਿਮਿਸ਼ਾ ਪ੍ਰਿਆ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਯਮਨ ਵਿੱਚ ਕਾਰੋਬਾਰ ਕਰ ਰਹੇ ਤਿੰਨ ਭਾਰਤੀ ਇਸ ਸਮੇਂ ਭਾਰਤ ਵਿੱਚ ਹਨ ਅਤੇ ਉਹ ਨਿਮਿਸ਼ਾ ਪ੍ਰਿਆ ਦੀ ਮਾਂ ਨਾਲ ਯਮਨ ਜਾਣ ਲਈ ਤਿਆਰ ਹਨ। ਇਸ ਤੋਂ ਬਾਅਦ ਅਦਾਲਤ ਨੇ ਹਲਫ਼ਨਾਮੇ ਰਾਹੀਂ ਉਨ੍ਹਾਂ ਭਾਰਤੀ ਨਾਗਰਿਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ।
ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਉਹ ਨਿਮਿਸ਼ਾ ਪ੍ਰਿਆ ਨੂੰ ਯਮਨ ਜਾਣ ਦੀ ਇਜਾਜ਼ਤ ਨਹੀਂ ਦੇ ਸਕਦੇ, ਕਿਉਂਕਿ ਯਮਨ ਵਿੱਚ ਭਾਰਤੀ ਦੂਤਾਵਾਸ ਬੰਦ ਕਰ ਦਿੱਤਾ ਗਿਆ ਹੈ। ਮੱਧ ਪੂਰਬ ਦੀ ਸਥਿਤੀ ਨਾਜ਼ੁਕ ਹੈ ਅਤੇ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਰਤ ਸਰਕਾਰ ਮਦਦ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਨਿਮਿਸ਼ਾ ਪ੍ਰਿਆ ਦੀ ਮਾਂ ਨੇ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਧੀ ਨੂੰ ਫਾਂਸੀ ਤੋਂ ਬਚਾਉਣ ਲਈ ਯਮਨ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
2 ਦਸੰਬਰ ਨੂੰ ਅਦਾਲਤ ਨੇ ਕੇਂਦਰ ਤੋਂ ਪੁੱਛਿਆ ਸੀ ਸਵਾਲ : 2 ਦਸੰਬਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਨਿਮਿਸ਼ਾ ਦੀ ਮਾਂ ਨੂੰ ਯਮਨ ਜਾਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਉਦੋਂ ਨਿਮਿਸ਼ਾ ਪ੍ਰਿਆ ਦੀ ਮਾਂ ਪ੍ਰੇਮਾ ਕੁਮਾਰੀ ਵੱਲੋਂ ਪੇਸ਼ ਹੋਏ ਵਕੀਲ ਸੁਭਾਸ਼ ਚੰਦਰਨ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੇ ਕੇਂਦਰ ਸਰਕਾਰ ਤੋਂ ਯਮਨ ਜਾਣ ਦੀ ਇਜਾਜ਼ਤ ਮੰਗੀ ਸੀ, ਪਰ ਕੇਂਦਰ ਸਰਕਾਰ ਨੇ 1 ਦਸੰਬਰ ਨੂੰ ਯਮਨ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਯਮਨ ਵਿੱਚ ਸਰਕਾਰ ਬਦਲਣ ਤੋਂ ਬਾਅਦ ਭਾਰਤ ਦੀ ਫਿਲਹਾਲ ਉੱਥੇ ਕੋਈ ਕੂਟਨੀਤਕ ਮੌਜੂਦਗੀ ਨਹੀਂ ਹੈ, ਇਸ ਲਈ ਕੇਂਦਰ ਨਿਮਿਸ਼ਾ ਪ੍ਰਿਆ ਦੀ ਮਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਹੀਂ ਲੈ ਸਕਦਾ।
- MOUNT MERAPI VOLCANO: ਸੁਮਾਤਰਾ ਦੇ ਟਾਪੂ 'ਤੇ ਫਟਿਆ ਜਵਾਲਾਮੁਖੀ, ਪਰਬਤਰੋਹੀ ਹੋਏ ਲਾਪਤਾ
- 760 flights canceled in germany: ਭਾਰੀ ਬਰਫਬਾਰੀ ਕਾਰਨ ਮਿਊਨਿਖ ਹਵਾਈ ਅੱਡੇ ਤੋਂ 760 ਉਡਾਣਾਂ ਰੱਦ, ਲੋਕਾਂ ਨੂੰ ਕੀਤੀ ਅਹਿਮ ਅਪੀਲ
- NEW DISEASE IN CHINA: ਚੀਨ 'ਚ ਨਵੀਂ ਬੀਮਾਰੀ ਕਾਰਨ ਹਫੜਾ-ਦਫੜੀ, ਕੋਵਿਡ ਵਰਗੀ ਹੋ ਸਕਦੀ ਹੈ ਸਥਿਤੀ !
ਤੁਹਾਨੂੰ ਦੱਸ ਦੇਈਏ ਕਿ 7 ਮਾਰਚ 2022 ਨੂੰ ਯਮਨ ਦੀ ਅਦਾਲਤ ਨੇ ਨਿਮਿਸ਼ਾ ਪ੍ਰਿਆ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਉਸ 'ਤੇ 2017 'ਚ ਯਮਨ ਦੇ ਨਾਗਰਿਕ ਤਲਾਲ ਅਬਦੋ ਮਹਿਦੀ ਦੀ ਹੱਤਿਆ ਦਾ ਦੋਸ਼ ਹੈ। ਦੋਸ਼ ਹੈ ਕਿ ਉਸ ਨੇ ਮਹਿਦੀ ਨੂੰ ਨਸ਼ਾ ਦਿੱਤਾ, ਜਿਸ ਕਾਰਨ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਨਿਮਿਸ਼ਾ ਇੱਕ ਸਿਖਲਾਈ ਪ੍ਰਾਪਤ ਨਰਸ ਹੈ। ਉਸਨੇ 2014 ਵਿੱਚ ਯਮਨ ਦੀ ਰਾਜਧਾਨੀ ਸਨਾ ਵਿੱਚ ਆਪਣਾ ਕਲੀਨਿਕ ਸਥਾਪਤ ਕਰਨ ਲਈ ਉਸਦੀ ਮਦਦ ਲਈ। ਬਾਅਦ ਵਿਚ ਜਦੋਂ ਰਿਸ਼ਤਾ ਵਿਗੜ ਗਿਆ ਤਾਂ ਉਸ ਨੇ ਉਸ ਨੂੰ ਓਵਰਡੋਜ਼ ਦੇ ਕੇ ਮਾਰ ਦਿੱਤਾ।