ਚੰਡੀਗੜ੍ਹ: ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਪੰਜਾਬ ਅਤੇ ਦੇਸ਼ ਦੇ ਬਹੁਤ ਸਾਰੇ ਗੈਂਗਸਟਰਾਂ ਦੇ ਨਾਮ ਸਾਹਮਣੇ ਆਏ ਸਨ। ਇਨ੍ਹਾਂ ਵਿੱਚੋਂ ਇੱਕ ਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਦਾ ਵੀ ਸੀ। ਗੈਂਗਸਟਰ ਸਚਿਨ ਬਿਸ਼ਨੋਈ ਦੀ ਮੂੇਸਵਾਲਾ ਕਤਲ ਤੋਂ ਬਾਅਦ ਇੱਕ ਕਥਿਤ ਆਡੀਓ ਵੀ ਸਾਹਮਣੇ ਆਈ ਸੀ, ਜਿਸ ਵਿੱਚ ਉਹ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਨੂੰ ਨੇਪਰੇ ਚਾੜ੍ਹਨ ਵਿੱਚ ਉਸ ਦਾ ਹੱਥ ਦੱਸ ਰਿਹਾ ਸੀ।
ਸਪੈਸ਼ਲ ਸੈੱਲ ਦਾ ਐਕਸ਼ਨ: ਪੁਲਿਸ ਨੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਮੰਗਲਵਾਰ ਨੂੰ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਜਾ ਰਿਹਾ ਹੈ। ਦੱਸ ਦਈਏ ਦਿੱਲੀ ਸਪੈਸ਼ਲ ਸੈੱਲ ਦੇ ਕਮਿਸ਼ਨਰ ਐਚ.ਸੀ.ਐਸ ਧਾਲੀਵਾਲ ਉਸ ਦੇ ਕਾਲੇ ਕਾਰਨਾਮਿਆਂ ਦਾ ਕੱਚਾ ਚਿੱਠਾ ਖੋਲ੍ਹਣਗੇ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਦਿੱਲੀ ਪੁਲਸ ਰਿਮਾਂਡ ਦੀ ਮੰਗ ਕਰੇਗੀ ਤਾਂ ਜੋ ਉਸ 'ਤੇ ਲੱਗੇ ਇਲਜ਼ਾਮਾਂ ਦੀ ਜਾਂਚ ਕੀਤੀ ਜਾ ਸਕੇ। ਜਲਦੀ ਹੀ ਸਚਿਨ ਵਿਸ਼ਨੋਈ ਤਿਹਾੜ ਜੇਲ੍ਹ ਵਿੱਚ ਹੋਣਗੇ। ਇਹ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਹੈ।
ਸਚਿਨ ਬਿਸ਼ਨੋਈ ਨੇ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਸ਼ੂਟਰਾਂ ਤੋਂ ਸਾਥੀਆਂ ਨਾਲ ਮਿਲ ਕੇ ਕਰਵਾਇਆ ਸੀ। ਘਟਨਾ ਤੋਂ ਪਹਿਲਾਂ ਹੀ ਉਹ ਫਰਜ਼ੀ ਪਾਸਪੋਰਟ ਬਣਵਾ ਕੇ ਦਿੱਲੀ ਤੋਂ ਅਜ਼ਰਬਾਈਜਾਨ ਭੱਜ ਗਿਆ ਸੀ। ਉਥੋਂ ਉਸ ਨੇ ਸੋਸ਼ਲ ਮੀਡੀਆ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ। ਸਚਿਨ ਬਿਸ਼ਨੋਈ ਨੇ ਵਿਦੇਸ਼ ਭੱਜਣ ਲਈ ਸੰਗਮ ਵਿਹਾਰ ਦੇ ਇੱਕ ਪਤੇ 'ਤੇ ਤਿਲਕਰਾਜ ਟੁਟੇਜਾ ਦੇ ਨਾਂ 'ਤੇ ਆਪਣਾ ਪਾਸਪੋਰਟ ਬਣਵਾਇਆ ਸੀ। ਬਾਅਦ ਵਿੱਚ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
- ਮੁਹਾਲੀ ਤੋਂ ਫਰਜ਼ੀ ਏਡੀਜੀਪੀ ਗ੍ਰਿਫ਼ਤਾਰ, ਕ੍ਰਿਕਟਰ ਰਿਸ਼ਭ ਪੰਤ ਨਾਲ ਕਰ ਚੁੱਕਾ ਹੈ ਕਰੋੜਾਂ ਰੁਪਏ ਦੀ ਠੱਗੀ
- ਐੱਨਆਈਏ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੀਤੀ ਗਈ ਰੇਡ, ਜੰਮੂ-ਕਸ਼ਮੀਰ 'ਚ ਵੀ ਐੱਨਆਈਏ ਦਾ ਐਕਸ਼ਨ
- ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਕਿਡਨੈਪ ਕਰਨ ਦੀ ਕੋਸ਼ਿਸ਼, ਗੈਂਗਸਟਰ ਜੱਗੂ ਭਗਵਾਨਪੁਰੀਆ ਉੱਤੇ ਇਲਜ਼ਾਮ
ਹੋਰ ਮਾਮਲਿਆਂ 'ਚ ਵੀ ਕਸੇਗਾ ਸ਼ਿਕੰਜਾ: ਸਿੱਧੂ ਮੂਸੇਵਾਲਾ ਮਾਮਲੇ 'ਚ ਫੜੇ ਜਾਣ ਤੋਂ ਬਾਅਦ ਸਚਿਨ ਨਾਲ ਜੁੜੇ ਹੋਰ ਮਾਮਲਿਆਂ ਦੀ ਜਾਂਚ 'ਚ ਵੀ ਤੇਜ਼ੀ ਲਿਆਂਦੀ ਜਾਵੇਗੀ। ਉਸ ਨੇ ਜੂਨ ਵਿੱਚ ਦੁਬਈ ਦੇ ਇੱਕ ਕਾਰੋਬਾਰੀ ਤੋਂ 50 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵੀ ਕੀਤੀ ਸੀ। ਸਚਿਨ ਬਿਸ਼ਨੋਈ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਤੀਜਾ ਹੈ, ਜੋ ਵਿਦੇਸ਼ ਵਿੱਚ ਬੈਠ ਕੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾਉਂਦਾ ਹੈ। ਸਚਿਨ ਦੀ ਸਲਾਹ 'ਤੇ ਹੀ ਸੰਦੀਪ ਉਰਫ ਕੇਕੜਾ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।