ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਯੌਨ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਸ ਨੇ ਵੀਰਵਾਰ ਨੂੰ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੁਲਾਈ ਨੂੰ ਹੋਵੇਗੀ। ਦੱਸ ਦੇਈਏ ਕਿ ਪੁਲਸ ਨੇ ਬੁੱਧਵਾਰ ਨੂੰ ਹੀ ਚਾਰਜਸ਼ੀਟ ਦਾਇਰ ਕਰਨੀ ਸੀ ਪਰ ਦਸਤਾਵੇਜ਼ਾਂ 'ਚ ਕੁਝ ਕਮੀਆਂ ਕਾਰਨ ਚਾਰਜਸ਼ੀਟ ਦਾਇਰ ਨਹੀਂ ਹੋ ਸਕੀ। ਪੁਲਿਸ ਇੱਕ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਲੈ ਕੇ ਰਾਉਸ ਐਵੇਨਿਊ ਅਦਾਲਤ ਵਿੱਚ ਪਹੁੰਚੀ ਹੈ।
ਪਹਿਲਵਾਨਾਂ ਦੀ ਅਮਿਤ ਸ਼ਾਹ ਤੇ ਅਨੁਰਾਗ ਠਾਕੁਰ ਨਾਲ ਮੁਲਾਕਾਤ ਮਗਰੋਂ ਜਾਂਚ ਹੋਈ ਤੇਜ਼ : ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੇ ਹਾਲ ਹੀ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ। ਖੇਡ ਮੰਤਰੀ ਨੇ ਦਿੱਲੀ ਪੁਲਿਸ ਨੂੰ 15 ਜੂਨ ਤੱਕ ਮਾਮਲੇ ਦੀ ਜਾਂਚ ਪੂਰੀ ਕਰਕੇ ਅਦਾਲਤ ਨੂੰ ਰਿਪੋਰਟ ਸੌਂਪਣ ਲਈ ਕਿਹਾ ਸੀ। ਹੁਣ ਇਸ ਮਾਮਲੇ ਉਤੇ ਅਗਲੀ ਸੁਣਵਾਈ 1 ਜੁਲਾਈ ਨੂੰ ਹੋਵੇਗੀ।
- CM Mann Meet Union Minister Hardeep Puri: ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਕਾਲਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
- Cyclone Biparjoy: ਗੁਜਰਾਤ ਦੇ ਤੱਟ ਨਾਲ ਅੱਜ ਟਕਰਾਏਗਾ ਚੱਕਰਵਾਤ ਬਿਪਰਜੋਏ, ਸਟੈਂਬਾਏ ਉਤੇ ਨੇਵੀ ਦੇ ਕਈ ਜਹਾਜ਼
- ਚੰਡੀਗੜ੍ਹ ਦੌਰੇ 'ਤੇ ਭਾਜਪਾ ਕੌਂਮੀ ਪ੍ਰਧਾਨ ਜੇਪੀ ਨੱਢਾ, ਪਹਿਲਾਂ ਕੈਪਟਨ ਤੇ ਫਿਰ ਖੱਟਰ ਨਾਲ ਕੀਤੀ ਮੁਲਾਕਾਤ
ਜਾਣੋ ਕੀ ਹੈ ਪੂਰਾ ਮਾਮਲਾ : ਗੌਰਤਲਬ ਹੈ ਕਿ ਜਨਵਰੀ 'ਚ ਮਹਿਲਾ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਖੇਡ ਮੰਤਰਾਲੇ ਨੇ ਅੰਦਰੂਨੀ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਉਸ ਨੂੰ ਸੌਂਪ ਦਿੱਤੀ ਹੈ। ਮਾਰਚ 'ਚ ਅੰਤ੍ਰਿੰਗ ਕਮੇਟੀ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮਹਿਲਾ ਪਹਿਲਵਾਨਾਂ ਨੇ ਕਮੇਟੀ 'ਤੇ ਪੱਖਪਾਤ ਦਾ ਦੋਸ਼ ਲਗਾਇਆ ਸੀ। 28 ਅਪ੍ਰੈਲ ਨੂੰ, ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ, ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੇ ਖਿਲਾਫ ਆਈਪੀਸੀ ਸਮੇਤ ਪੋਕਸੋ ਦੇ ਤਹਿਤ ਐਫਆਈਆਰ ਦਰਜ ਕੀਤੀ। ਇਸ ਦੇ ਨਾਲ ਹੀ ਕਰੀਬ 35 ਦਿਨਾਂ ਦੇ ਧਰਨੇ ਤੋਂ ਬਾਅਦ 28 ਮਈ ਨੂੰ ਜੰਤਰ-ਮੰਤਰ ਤੋਂ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਨਾਰਾਜ਼ ਪਹਿਲਵਾਨ ਫਿਰ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲੇ। ਇਸ ਦੌਰਾਨ ਖੇਡ ਮੰਤਰੀ ਨੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ।