ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਦਿੱਲੀ ਪੁਲਿਸ ਨੇ ਲੁੱਕ ਆਊਟ ਸਰਕੂਲਰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਸਰਕੂਲਰ ਦਾ ਸਿੱਧਾ ਮਤਲਬ ਹੈ ਕੇ ਸਿਰਸਾ ਹੁਣ ਦੇਸ਼ ਛੱਡ ਕੇ ਕਿਸੇ ਦੂਜੇ ਦੇਸ਼ ਨਹੀਂ ਜਾ ਸਕਣਗੇ।
ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਬੀਤੇ ਦਿਨੀਂ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਤੋਂ ਬਾਅਦ ਇਹ ਸਰਕੂਲਰ ਜਾਰੀ ਕੀਤਾ ਹੈ।
ਦਰਅਸਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਹੋਏ ਘੁਟਾਲੇ ਨੂੰ ਲੈ ਕੇ ਜਾਂਚ ਜਾਰੀ ਹੈ। ਪਟਿਆਲਾ ਹਾਊਸ ਕੋਰਟ ਨੇ ਮੈਟ੍ਰੋਪੋਲਿਟਨ ਮੈਜਿਸਟ੍ਰੇਟ ਪੰਕਜ ਸ਼ਰਮਾ ਨੇ ਕਿਹਾ ਸੀ ਕਿ ਸ਼ਿਕਾਇਤ ਕਰਤਾ ਵੱਲੋਂ ਸਿਰਸਾ ਦੇ ਭੱਜਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਇਸ ਲਈ ਜਾਂਚ ਅਧਿਕਰੀ ਇਹ ਪੁੱਖ਼ਤਾ ਕਰਨ ਕਿ ਮਨਜਿੰਦਰ ਸਿੰਘ ਸਿਰਸਾ ਭੱਜ ਨਾ ਸਕਣ। ਇਸ ਸਬੰਧੀ ਪਹਿਲਾਂ ਕੋਰਟ ਵਿੱਚ ਸ਼ਿਕਾਇਤ ਕੀਤੀ ਗਈ ਸੀ। ਮਾਮਲੇ ਵਿੱਚ ਪੁਲਿਸ ਨੂੰ 26 ਜੁਲਾਈ ਤੱਕ ਦੀ ਪ੍ਰੋਗਰੈਸ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਾਰਵਾਈ ਰੋਕ ਦਿੱਤੀ ਗਈ ਹੈ।
ਆਰਥਿਕ ਅਪਰਾਧ ਸ਼ਾਖਾ ਵਿੱਚ ਸਬ ਇੰਸਪੈਕਟਰ ਸ਼ੇਖਰ ਚੌਧਰੀ ਵੱਲੋਂ ਇਹ ਦੱਸਿਆ ਗਿਆ ਹੈ ਕਿ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਸਾਰੇ ਹੀ ਹਵਾਈ ਅੱਡਿਆਂ 'ਤੇ ਮਨਜਿੰਦਰ ਸਿੰਘ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਹੋ ਗਿਆ ਹੈ। ਕਿਸੇ ਵੀ ਇੰਮਿਗ੍ਰੇਸ਼ਨ ਕਾਉਂਟਰ ਤੋਂ ਉਨ੍ਹਾਂ ਨੂੰ ਕਲੀਅਰੈਂਸ ਨਹੀਂ ਮਿਲੇਗਾ।
ਇਹ ਵੀ ਪੜ੍ਹੋ : ਮੁਆਵਜ਼ਾ ਨਾ ਮਿਲਣ ਕਾਰਨ ਕਰਤਾਰਪੁਰ ਕੋਰੀਡੋਰ ਦੇ ਬਾਹਰ ਕਿਸਾਨਾਂ ਦਾ ਧਰਨਾ