ETV Bharat / bharat

Kanjhawala Death Case: ਕਾਂਝਵਾਲਾ ਹਿੱਟ ਐਂਡ ਰਨ ਮਾਮਲੇ 'ਚ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰੇਗੀ ਦਿੱਲੀ ਪੁਲਿਸ

author img

By

Published : Apr 2, 2023, 8:30 AM IST

ਕਾਂਝਵਾਲਾ ਹਿੱਟ ਐਂਡ ਰਨ ਮਾਮਲੇ 'ਚ ਦਿੱਲੀ ਪੁਲਸ ਰੋਹਿਣੀ ਕੋਰਟ 'ਚ 7 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕਰਨ ਵਾਲੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੁਲੀਸ ਨੂੰ ਚਾਰਜਸ਼ੀਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

Delhi Police will file an 800-page charge sheet in the Kanjwala hit and run case
ਕਾਂਝਵਾਲਾ ਹਿੱਟ ਐਂਡ ਰਨ ਮਾਮਲੇ 'ਚ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰੇਗੀ ਦਿੱਲੀ ਪੁਲਿਸ

ਨਵੀਂ ਦਿੱਲੀ : ਦਿੱਲੀ ਦੇ ਕਾਂਝਵਾਲਾ ਹਿੱਟ ਐਂਡ ਰਨ ਮਾਮਲੇ 'ਚ ਸ਼ਨੀਵਾਰ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮਾਮਲੇ 'ਚ ਸ਼ਨੀਵਾਰ ਨੂੰ ਦਿੱਲੀ ਪੁਲਸ ਵਲੋਂ ਤਿਆਰ ਕੀਤੀ ਗਈ ਚਾਰਜਸ਼ੀਟ ਨੂੰ ਕਾਫੀ ਵੱਡਾ ਮੁੱਦਾ ਮੰਨਿਆ ਜਾ ਰਿਹਾ ਹੈ। ਬਾਹਰੀ ਦਿੱਲੀ ਦੀ ਸੁਲਤਾਨਪੁਰੀ ਪੁਲਿਸ ਨੇ ਇਸ ਮਾਮਲੇ ਵਿੱਚ ਕਰੀਬ 800 ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਇਸ ਚਾਰਜਸ਼ੀਟ ਵਿੱਚ ਕਰੀਬ 120 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਹੈ। ਜਾਂਚ ਦੌਰਾਨ ਇਕੱਠੇ ਕੀਤੇ ਸਬੂਤਾਂ ਨੂੰ ਵੀ ਚਾਰਜਸ਼ੀਟ ਵਿੱਚ ਵੱਡਾ ਆਧਾਰ ਬਣਾਇਆ ਗਿਆ ਹੈ।

ਚਾਰਜਸ਼ੀਟ ਵਿੱਚ ਸਭ ਤੋਂ ਪਹਿਲਾ ਦੋਸ਼ੀ ਅਮਿਤ ਖੰਨਾ : ਪੁਲਿਸ ਵੱਲੋਂ ਤਿਆਰ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਅਮਿਤ ਖੰਨਾ ਨੂੰ ਦੋਸ਼ੀ ਨੰਬਰ ਇੱਕ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਕ੍ਰਿਸ਼ਨਾ, ਮਿਥੁਨ, ਮਨੋਜ ਮਿੱਤਲ, ਦੀਪਕ ਖੰਨਾ, ਅੰਕੁਸ਼ ਅਤੇ ਆਸ਼ੂਤੋਸ਼ ਦੇ ਨਾਂ ਸ਼ਾਮਲ ਹਨ। ਬਾਹਰੀ ਦਿੱਲੀ ਪੁਲੀਸ ਦੇ ਡਿਪਟੀ ਕਮਿਸ਼ਨਰ ਹਰਿੰਦਰ ਸਿੰਘ ਅਨੁਸਾਰ ਮੁਲਜ਼ਮ ਦੀਪਕ ਖੰਨਾ, ਅਮਿਤ ਖੰਨਾ, ਕ੍ਰਿਸ਼ਨਾ, ਮਨੋਜ ਅਤੇ ਮਿਥੁਨ ਨਿਆਂਇਕ ਹਿਰਾਸਤ ਵਿੱਚ ਹਨ। ਜਦਕਿ ਆਸ਼ੂਤੋਸ਼ ਅਤੇ ਅੰਕੁਸ਼ ਖੰਨਾ ਅਜੇ ਅਦਾਲਤ ਤੋਂ ਜ਼ਮਾਨਤ 'ਤੇ ਹਨ। ਚਾਰਜਸ਼ੀਟ ਅਨੁਸਾਰ ਪੁਲਿਸ ਨੇ ਅਮਿਤ ਖੰਨਾ, ਕ੍ਰਿਸ਼ਨਾ, ਮਿਥੁਨ ਅਤੇ ਮਨੋਜ ਮਿੱਤਲ ਦੇ ਖਿਲਾਫ ਆਈਪੀਸੀ ਦੀ ਧਾਰਾ 201/212/182/34/120ਬੀ ਦੇ ਨਾਲ-ਨਾਲ 302 ਦੇ ਤਹਿਤ ਦੋਸ਼ ਆਇਦ ਕੀਤੇ ਹਨ। ਜਦਕਿ ਹੋਰ ਦੋਸ਼ੀਆਂ 'ਤੇ 201/212/182/34/120ਬੀ ਤਹਿਤ ਚਾਰਜਸ਼ੀਟ ਤਿਆਰ ਕਰ ਲਈ ਗਈ ਹੈ।

ਇਹ ਵੀ ਪੜ੍ਹੋ : Navjot Sidhu visit Sidhu Moosewala's house: ਅੱਜ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੱਧੂ

ਕੀ ਹੈ ਮਾਮਲਾ : ਜ਼ਿਕਰਯੋਗ ਹੈ ਕਿ ਨਵੇਂ ਸਾਲ ਦੀ ਆਮਦ 'ਤੇ ਰਾਜਧਾਨੀ ਦਿੱਲੀ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਕਾਂਝਵਾਲਾ ਇਲਾਕੇ 'ਚ ਇਕ ਲੜਕੀ ਦੀ ਲਾਸ਼ ਮਿਲੀ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ 'ਚ ਜੁਟੀ ਹੋਈ ਹੈ। ਅਜਿਹੇ 'ਚ ਹੁਣ ਸਾਰੇ ਨੁਕਤਿਆਂ ਨੂੰ ਦੇਖਦੇ ਹੋਏ ਪੁਲਸ ਨੇ ਹੁਣ ਇਹ ਚਾਰਜਸ਼ੀਟ ਤਿਆਰ ਕਰ ਲਈ ਹੈ। ਹਾਲਾਂਕਿ ਸ਼ੁਰੂਆਤੀ ਜਾਂਚ 'ਚ ਪੁਲਸ ਇਸ ਮਾਮਲੇ 'ਚ ਹਲਕੀ ਧਾਰਾਵਾਂ ਤਹਿਤ ਕਾਰਵਾਈ ਕਰ ਰਹੀ ਸੀ ਪਰ ਰਿਸ਼ਤੇਦਾਰਾਂ ਦੇ ਰੋਹ ਅਤੇ ਗ੍ਰਹਿ ਮੰਤਰਾਲੇ ਦੇ ਦਖਲ ਤੋਂ ਬਾਅਦ ਪੁਲਸ ਨੇ ਇਸ ਮਾਮਲੇ 'ਚ ਕਤਲ ਦੀ ਧਾਰਾ 302 ਜੋੜ ਦਿੱਤੀ ਸੀ। ਅਜਿਹੇ 'ਚ ਦੇਖਣਾ ਹੋਵੇਗਾ ਕਿ ਦਿੱਲੀ ਪੁਲਸ ਵੱਲੋਂ ਤਿਆਰ ਕੀਤੀ ਗਈ ਇਹ ਚਾਰਜਸ਼ੀਟ ਮ੍ਰਿਤਕ ਅੰਜਲੀ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਉਣ 'ਚ ਕਿੰਨੀ ਕਾਰਗਰ ਸਾਬਤ ਹੁੰਦੀ ਹੈ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਖ਼ਿਲਾਫ਼ ਐਕਸ਼ਨ, ਸਰਕਾਰ ਵੱਲੋਂ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ

ETV Bharat Logo

Copyright © 2024 Ushodaya Enterprises Pvt. Ltd., All Rights Reserved.