ਨਵੀਂ ਦਿੱਲੀ: ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਹੌਲੀ-ਹੌਲੀ ਸੁਧਰ ਰਹੀ ਹੈ। ਦਿੱਲੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਅੱਜ ਤੋਂ ਛੇਵੀਂ ਜਮਾਤ ਤੋਂ ਉੱਪਰ ਦੇ ਸਕੂਲ ਖੋਲ੍ਹ (DELHI SCHOOLS WILL REOPEN) ਦਿੱਤੇ ਹਨ। ਦੱਸ ਦਈਏ ਕਿ ਦਿੱਲੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਰੀਰਕ ਤੌਰ 'ਤੇ ਕਲਾਸਾਂ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਦਿੱਲੀ ਐਜੂਕੇਸ਼ਨ ਡਾਇਰੈਕਟੋਰੇਟ ਵੱਲੋਂ ਸਕੂਲ ਖੋਲ੍ਹਣ (DELHI SCHOOLS WILL REOPEN) ਨੂੰ ਲੈ ਕੇ ਜਾਰੀ ਕੀਤੇ ਗਏ ਸਰਕੂਲਰ 'ਚ ਕਿਹਾ ਗਿਆ ਹੈ ਕਿ ਏਅਰ ਕੁਆਲਿਟੀ ਕਮਿਸ਼ਨ ਨੇ ਦਿੱਲੀ-ਐੱਨ.ਸੀ.ਆਰ ਖੇਤਰ 'ਚ ਪ੍ਰਦੂਸ਼ਣ 'ਚ ਸੁਧਾਰ ਤੋਂ ਬਾਅਦ ਸਕੂਲ ਖੋਲ੍ਹਣ ਦੀ ਸੂਚਨਾ ਜਾਰੀ ਕੀਤੀ ਹੈ। ਸਿੱਖਿਆ ਡਾਇਰੈਕਟੋਰੇਟ ਦੇ ਸਰਕੂਲਰ ਅਨੁਸਾਰ 18 ਦਸੰਬਰ ਤੋਂ ਦਿੱਲੀ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਕਾਲਜ ਅਤੇ ਹੋਰ ਵਿਦਿਅਕ ਅਦਾਰੇ ਮੁੜ ਖੋਲ੍ਹਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਨਾਲ ਹੀ ਜਾਰੀ ਸਰਕੂਲਰ 'ਚ ਕਿਹਾ ਗਿਆ ਹੈ ਕਿ 27 ਦਸੰਬਰ ਤੋਂ 5ਵੀਂ ਤੱਕ ਸਕੂਲ ਖੁੱਲ੍ਹਣਗੇ ਪਰ ਇਹ ਸਭ ਏਅਰ ਕੁਆਲਿਟੀ ਇੰਡੈਕਸ ਅਤੇ ਸਰਦੀਆਂ ਦੀਆਂ ਛੁੱਟੀਆਂ 'ਤੇ ਨਿਰਭਰ ਕਰੇਗਾ।
ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚੜੂਨੀ ਬਣਾਉਣਗੇ ਸਿਆਸੀ ਪਾਰਟੀ, ਪੰਜਾਬ 'ਚ ਖੜ੍ਹੇ ਕਰ ਸਕਦੇ ਨੇ ਉਮੀਦਵਾਰ