ਨਵੀਂ ਦਿੱਲੀ: ਦਿੱਲੀ 'ਚ ਮੀਂਹ ਤੋਂ ਬਾਅਦ ਹੁਣ ਠੰਡ ਵਧ ਗਈ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਰਾਜਧਾਨੀ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਮੌਸਮ ਵਿਭਾਗ (Department of Meteorology) ਮੁਤਾਬਕ ਦਿੱਲੀ 'ਚ ਮੀਂਹ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਹੁਣ ਦਿਨ ਵੇਲੇ ਵੀ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਵੀਰਵਾਰ ਸਵੇਰੇ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ: ਅੱਜ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸਵੇਰੇ ਧੁੰਦ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਦੇਖਣ ਨੂੰ ਮਿਲ ਸਕਦੀ ਹੈ। ਤਿੰਨ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਹ ਵੀ ਦੱਸਿਆ ਗਿਆ ਕਿ ਆਉਣ ਵਾਲੀ 4 ਦਸੰਬਰ ਤੱਕ ਦਿਨ ਵੇਲੇ ਠੰਡੀਆਂ ਹਵਾਵਾਂ ਦੇ ਨਾਲ-ਨਾਲ ਧੁੰਦ ਵੀ ਪੈ ਸਕਦੀ ਹੈ।
ਮੀਂਹ ਦੀ ਵੀ ਜਤਾਈ ਗਈ ਸੀ ਸੰਭਾਵਨਾ: 4 ਦਸੰਬਰ ਤੱਕ ਤਾਪਮਾਨ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 9 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਕਾਰਡ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਆਸਮਾਨ 'ਤੇ ਬੱਦਲ ਛਾਏ ਰਹਿ ਸਕਦੇ ਹਨ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ (No chance of rain) ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ 5 ਦਸੰਬਰ ਤੋਂ ਬਾਅਦ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ 26 ਅਤੇ 27 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ।
- ਜਿਸ ਪਹਾੜ ਨੂੰ ਵੱਡੀਆਂ ਮਸ਼ੀਨਾਂ ਨਹੀਂ ਪੁੱਟ ਸਕੀਆਂ, ਉਸ ਨੂੰ ਫ਼ੌਜ ਅਤੇ ਮਜ਼ਦੂਰਾਂ ਦੇ ਹੱਥਾਂ ਨੇ ਪਾੜ ਦਿੱਤਾ...
- ਪੀਐਮ ਮੋਦੀ ਨੇ ਸੁਰੰਗ 'ਚੋਂ ਕੱਢੇ ਗਏ ਮਜ਼ਦੂਰਾਂ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਕੇਂਦਰੀ ਮੰਤਰੀਆਂ ਨੇ ਵੀ ਬਚਾਅ ਕਾਰਜ ਦੀ ਕੀਤੀ ਤਾਰੀਫ਼
- ਉੱਤਰਕਾਸ਼ੀ ਸੁਰੰਗ 'ਚੋਂ ਬਚਾਏ ਗਏ ਮਜ਼ਦੂਰਾਂ ਦੇ ਘਰਾਂ 'ਚ ਜਸ਼ਨ ਦਾ ਮਾਹੌਲ, ਜਾਣੋ ਪੀਐੱਮ ਮੋਦੀ ਨੇ ਮਜ਼ਦੂਰਾਂ ਨੂੰ ਕੀ ਕਿਹਾ?
ਦੱਸ ਦਈਏ ਦਿੱਲੀ ਦੇ ਨਾਲ ਲੱਗਦੇ ਬਾਕੀ ਸੂਬਿਆਂ ਹਰਿਆਣਾ ਅਤੇ ਪੰਜਾਬ ਵਿੱਚ ਸਵੇਰ ਤੋਂ ਜ਼ਬਰਦਸਤ ਮੀਂਹ ਪੈ ਰਿਹਾ ਹੈ। ਇਸ ਮੀਂਹ ਕਾਰਣ ਜਿੱਥੇ ਠੰਢ ਵਧੀ ਹੈ ਉੱਥੇ ਹੀ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਦੀਆਂ ਫਸਲਾਂ ਲਈ ਇਹ ਮੀਂਹ ਰਾਹਤ ਲੈਕੇ ਆਇਆ ਹੈ। ਕਣਕ ਅਤੇ ਸਰੋਂ ਦੀ ਫਸਲ ਨੂੰ ਇਸ ਸਮੇਂ ਪਾਣੀ ਦੀ ਲੋੜ ਸੀ ਜਿਸ ਨੂੰ ਮੀਂਹ ਨੇ ਪੂਰਾ ਕਰ ਦਿੱਤਾ ਹੈ।