ਨਵੀਂ ਦਿੱਲੀ : ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਲੱਗੀ ਐੱਸਪੀਜੀ ਨੂੰ ਜ਼ਿਆਦਾ ਅਧਿਕਾਰ ਦੇਣ ਦੀ ਮੰਗ ਨੂੰ ਲੈ ਕੇ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਚੀਫ਼ ਜਸਟਿਸ ਡੀਐਨ ਪਟੇਲ ਦੀ ਅਗਵਾਈ ਵਾਲਾ ਬੈਂਚ ਅੱਜ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਇਹ ਪਟੀਸ਼ਨ ਆਸ਼ੀਸ਼ ਕੁਮਾਰ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਗੋਵਿੰਦਾ ਰਮਨਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇਸ਼ ਦੀ ਸੁਰੱਖਿਆ ਨਾਲ ਜੁੜੀ ਹੋਈ ਹੈ ਅਤੇ ਇਸ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਹੈ।
ਪਟੀਸ਼ਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀਆਂ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਪੰਜਾਬ ਪੁਲੀਸ ਦੀ ਨਾਕਾਮੀ ਕਾਰਨ ਹੋਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਸਪੀਜੀ ਐਕਟ ਵਿੱਚ ਬਦਲਾਅ ਕਰਕੇ ਉਸ ਨੂੰ ਹੋਰ ਸ਼ਕਤੀਆਂ ਦਿੱਤੀਆਂ ਜਾਣ। ਐਸਪੀਜੀ ਨੂੰ ਰਾਜ ਦੀਆਂ ਏਜੰਸੀਆਂ ਦੁਆਰਾ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵੀ ਅਧਿਕਾਰਤ ਕੀਤਾ ਜਾਣਾ ਚਾਹੀਦਾ ਹੈ। ਐਸਪੀਜੀ ਦੇ ਡਾਇਰੈਕਟਰ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਰਾਜਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸੁਤੰਤਰ ਹੋਣਾ ਚਾਹੀਦਾ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਅਦਾਲਤ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਐਸਪੀਜੀ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਕਦਮ ਚੁੱਕਣ ਦਾ ਨਿਰਦੇਸ਼ ਦੇਵੇ।
ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਸਿਰ ’ਤੇ ਹੱਥ ਰੱਖ ਬਜ਼ੁਰਗ ਮਾਤਾ ਨੇ ਮਾਨ ਨੂੰ ਕਹੀਆਂ ਭਾਵੁਕ ਗੱਲਾਂ, ਵੇਖੋ ਵੀਡੀਓ