ਰੋਹਤਕ (ਹਰਿਆਣਾ): ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਉੱਤੇ ਜੇਲ੍ਹ ਤੋਂ ਬਾਹਰ (Gurmeet Ram Rahim on parole) ਆ ਗਿਆ ਹੈ। ਦੱਸ ਦਈਏ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਤੜਤੇ 6:55 ਉੱਤੇ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਗਪਤ ਲਈ ਰਵਾਨਾ ਹੋ ਗਿਆ ਸੀ। ਦੱਸ ਦਈਏ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜੋ: ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਮਨਪ੍ਰੀਤ ਮੰਨਾ ਗੈਂਗ ਦੇ ਮੁਲਜ਼ਮ ਗ੍ਰਿਫ਼ਤਾਰ
ਰਾਮ ਰਹੀਮ ਸਾਲ 2021 ਵਿੱਚ 3 ਵਾਰ ਅਤੇ ਸਾਲ 2022 ਵਿੱਚ 2 ਵਾਰ ਜੇਲ੍ਹ ਤੋਂ ਬਾਹਰ ਰਿਹਾ ਹੈ। ਫਰਵਰੀ 2022 ਵਿੱਚ ਰਾਮ ਰਹੀਮ ਨੇ 21 ਦਿਨਾਂ ਦੀ ਛੁੱਟੀ ਲਈ ਸੀ। ਇਸ ਤੋਂ ਬਾਅਦ ਜੂਨ 2022 'ਚ ਰਾਮ ਰਹੀਮ ਮਹੀਨੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਨਿਯਮਾਂ ਮੁਤਾਬਕ ਰਾਮ ਰਹੀਮ ਨੂੰ ਸਾਲ 'ਚ ਕਰੀਬ 90 ਦਿਨ ਦੀ ਛੁੱਟੀ ਮਿਲ ਸਕਦੀ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਉਸ ਨੂੰ 31 ਦਸੰਬਰ 2022 ਤੋਂ ਪਹਿਲਾਂ ਘੱਟੋ-ਘੱਟ 40 ਦਿਨਾਂ ਲਈ ਪੈਰੋਲ ਮਿਲ ਸਕਦੀ ਹੈ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ 10 ਸਾਲ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ਨੂੰ 25 ਅਗਸਤ 2017 ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਗਿਆ ਸੀ। ਰਾਮ ਰਹੀਮ ਨੂੰ ਰੋਹਤਕ ਜੇਲ ਦੇ ਅਹਾਤੇ ਵਿਚ ਇਕ ਵੱਖਰੀ ਬੈਰਕ ਵਿਚ ਰੱਖਿਆ ਗਿਆ ਹੈ। ਸਮੇਂ-ਸਮੇਂ 'ਤੇ ਪਰਿਵਾਰਕ ਮੈਂਬਰ ਅਤੇ ਵਕੀਲ ਰਾਮ ਰਹੀਮ ਨੂੰ ਜੇਲ੍ਹ ਦੇ ਅੰਦਰ ਹੀ ਮੁਲਾਕਾਤ ਕਰਦੇ ਰਹਿੰਦੇ ਹਨ।