ETV Bharat / bharat

PM ਨਰੇਂਦਰ ਮੋਦੀ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ - ਨਰੇਂਦਰ ਮੋਦੀ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ

ਡੇਰਾ ਬਿਆਸ ਮੁਖੀ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੇ ਕਾਰਨਾਂ ਦਾ ਪਤਾ ਤਾਂ ਨਹੀਂ ਲੱਗਿਆ ਪਰ ਇਸ ਨੂੰ ਪੰਜਾਬ ਚੋਣਾਂ ਨਾਲ ਜੋੜ ਕੇ ਜ਼ਰੂਰ ਦੇਖਿਆ ਜਾ ਰਿਹਾ ਹੈ।

ਡੇਰਾ ਬਿਆਸ ਮੁਖੀ ਨਾਲ ਪ੍ਰਧਾਨ ਮੰਤਰੀ ਦੀ ਮੁਲਾਕਾਤ

author img

By

Published : Feb 14, 2022, 6:49 AM IST

ਨਵੀਂ ਦਿੱਲੀ: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈਕੇ ਹਰ ਸਿਆਸੀ ਪਾਰਟੀ ਵਲੋਂ ਆਪਣੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦਿੱਗਜ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪੰਜਾਬ ਆ ਰਹੇ ਹਨ।

ਇਸ ਵਿਚਾਲੇ ਜਿਥੇ ਭਾਜਪਾ ਕੌਮੀ ਪ੍ਰਧਾਨ ਜੇ.ਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਆ ਕੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ,ਉਥੇ ਹੀ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੀ ਜਲੰਧਰ 'ਚ ਰੈਲੀ ਨੂੰ ਸੰਬੋਧਨ ਕਰਨਗੇ।

  • ਅੱਜ, ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਉਪਰਾਲੇ ਸ਼ਲਾਘਾਯੋਗ ਹਨ। pic.twitter.com/oKPDckHZzp

    — Narendra Modi (@narendramodi) February 13, 2022 " class="align-text-top noRightClick twitterSection" data=" ">

ਇਸ ਦੇ ਨਾਲ ਹੀ ਕਈ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਡੇਰਿਆਂ ਦਾ ਰੁਖ਼ ਵੀ ਕਰ ਰਹੀਆਂ ਹਨ। ਇਸੇ ਦਰਮਿਆਨ ਐਤਵਾਰ ਸ਼ਾਮ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕੀਤੀ ਗਈ।

ਇਸ ਸਬੰਧੀ ਖ਼ਬਰ ਹੈ ਕਿ ਇਹ ਮੁਲਾਕਾਤ ਦਿੱਲੀ ਵਿਖੇ ਹੋਈ ਹੈ। ਡੇਰਾ ਮੁਖੀ ਦੀ ਪ੍ਰਧਾਨ ਮੰਤਰੀ ਨਾਲ ਇਸ ਮੁਲਾਕਾਤ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਆਉਣਗੇ, ਜਿਥੇ ਉਨ੍ਹਾਂ ਵਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖ਼ੁਦ ਡੇਰਾ ਮੁਖੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਸੋਸ਼ਲ ਮੀਡੀਆ `ਤੇ ਵੀ ਸਾਂਝਾ ਕੀਤਾ ਹੈ।

ਜਿਸ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਹੋ ਸਕਦੀ ਹੈ। ਇਸ ਮੀਟਿੰਗ ਦੌਰਾਨ ਪੀਐਮ ਤੇ ਡੇਰਾ ਮੁਖੀ ਵਿਚਾਲੇ ਗੱਲਬਾਤ ਬਾਰੇ ਹਾਲੇ ਕੋਈ ਖ਼ੁਲਾਸਾ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ: CM ਚੰਨੀ ਦਾ ਵੱਡਾ ਬਿਆਨ ਕਿਹਾ ਕੇਜਰੀਵਾਲ ਖੁਦ ਭਗਵੰਤ ਮਾਨ ਨੂੰ ਹਰਾ ਰਿਹਾ

ETV Bharat Logo

Copyright © 2025 Ushodaya Enterprises Pvt. Ltd., All Rights Reserved.