ETV Bharat / bharat

Former President Pratibha Patil's Husband Death: ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦਾ ਦੇਹਾਂਤ - PRATIBHA PATIL TODAY UPDATE

ਦੇਸ਼ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦੇਵੀ ਸਿੰਘ ਸ਼ੇਖਾਵਤ ਦਾ ਸ਼ੁੱਕਰਵਾਰ ਸਵੇਰੇ ਮਹਾਰਾਸ਼ਟਰ ਦੇ ਪੁਣੇ 'ਚ ਦੇਹਾਂਤ ਹੋ ਗਿਆ। ਉਹ ਅਮਰਾਵਤੀ ਸ਼ਹਿਰ ਦੇ ਸਾਬਕਾ ਮੇਅਰ ਸਨ ਅਤੇ 89 ਸਾਲ ਦੇ ਸਨ। ਜਾਣਕਾਰੀ ਮੁਤਾਬਕ ਪਿਛਲੇ 4 ਸਾਲਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ।

ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦਾ ਦੇਹਾਂਤ

author img

By

Published : Feb 24, 2023, 8:20 PM IST

ਮਹਾਰਾਸ਼ਟਰ/ਪੁਣੇ: ਮਹਾਰਾਸ਼ਟਰ ਦੇ ਪੁਣੇ 'ਚ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਤੀ ਦੇਵੀਸਿੰਘ ਸ਼ੇਖਾਵਤ ਦਾ ਦਿਲ ਦਾ ਦੌਰਾ ਪੈਣ ਕਾਰਨ ਇੱਥੇ ਇਕ ਨਿੱਜੀ ਹਸਪਤਾਲ 'ਚ 89 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਸਾਬਕਾ ਰਾਸ਼ਟਰਪਤੀ ਦੇ ਪਰਿਵਾਰ ਦੇ ਕਰੀਬੀ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੇਖਾਵਤ ਨੂੰ ਕੁਝ ਦਿਨ ਪਹਿਲਾਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਪਰਿਵਾਰਕ ਸੂਤਰਾਂ ਦੀ ਮੰਨੀਏ ਤਾਂ ਸ਼ੁੱਕਰਵਾਰ ਸਵੇਰੇ ਕਰੀਬ ਨੌਂ ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਕੌਣ ਹੈ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੇ ਪਰਿਵਾਰ ਵਿੱਚ: ਉਹ ਆਪਣੇ ਪਿੱਛੇ ਪਤਨੀ ਪ੍ਰਤਿਭਾ ਪਾਟਿਲ ਇੱਕ ਪੁੱਤਰ ਅਤੇ ਇੱਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਪੁਣੇ 'ਚ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਸਮੇਤ ਹੋਰ ਦਿੱਗਜ ਨੇਤਾਵਾਂ ਨੇ ਸ਼ੇਖਾਵਤ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕੀਤਾ ਕਿ ਮੇਰੀ ਸੰਵੇਦਨਾ ਸਾਡੀ ਸਾਬਕਾ ਰਾਸ਼ਟਰਪਤੀ ਸ਼੍ਰੀਮਤੀ ਪ੍ਰਤਿਭਾ ਪਾਟਿਲ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡਾਕਟਰ ਦੇਵੀਸਿੰਘ ਸ਼ੇਖਾਵਤ ਦੇ ਦੇਹਾਂਤ 'ਤੇ ਹੈ। ਉਨ੍ਹਾਂ ਆਪਣੇ ਵੱਖ-ਵੱਖ ਸਮਾਜ ਸੇਵਾ ਦੇ ਯਤਨਾਂ ਦੁਆਰਾ ਸਮਾਜ ਵਿੱਚ ਇੱਕ ਪਛਾਣ ਬਣਾਈ ਹੈ।

ਸਿਆਸੀ ਦਿੱਗਜ਼ਾ ਵੱਲੋਂ ਸੋਗ ਪ੍ਰਗਟ: ਦੂਜੇ ਪਾਸੇ, ਸ਼ਰਦ ਪਵਾਰ ਨੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਕਿ ਉਹ ਸੀਨੀਅਰ ਕਾਂਗਰਸੀ ਨੇਤਾ ਅਤੇ ਮਸ਼ਹੂਰ ਖੇਤੀ ਵਿਗਿਆਨੀ ਦੇਵੀਸਿੰਘ ਰਣਸਿੰਘ ਸ਼ੇਖਾਵਤ ਦੇ ਦੇਹਾਂਤ 'ਤੇ ਬਹੁਤ ਦੁਖੀ ਹਨ। ਅਨੁਭਵੀ ਨੇਤਾ ਨੇ ਅਮਰਾਵਤੀ ਦੇ ਪਹਿਲੇ ਮੇਅਰ ਵਜੋਂ ਸੇਵਾ ਨਿਭਾਈ। ਭਾਰਤ ਦੇ ਪਹਿਲੇ ਸੱਜਣ ਹੋਣ ਦੇ ਨਾਤੇ, ਉਹ ਸ਼੍ਰੀਮਤੀ ਪ੍ਰਤਿਭਾ ਤਾਈ ਲਈ ਇੱਕ ਮਜ਼ਬੂਤ ​​ਥੰਮ ਸਨ। ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਉਹ ਡਾ: ਦੇਵੀਸਿੰਘ ਸ਼ੇਖਾਵਤ ਦੇ ਦੇਹਾਂਤ ਦੀ ਖ਼ਬਰ ਤੋਂ ਸਦਮੇ 'ਚ ਹਨ। ਉਨ੍ਹਾਂ ਟਵੀਟ ਕੀਤਾ ਕਿ ਦੁੱਖ ਦੀ ਇਸ ਘੜੀ ਵਿੱਚ ਸ੍ਰੀਮਤੀ ਪ੍ਰਤਿਭਾ ਸਿੰਘ ਪਾਟਿਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ ਹੈ।

ਇਹ ਵੀ ਪੜ੍ਹੋ:- Murder In Uttar Pradesh: ਤੂੰ ਮੇਰੀ ਨਹੀਂ ਤਾਂ ਕਿਸੇ ਹੋਰ ਦੀ ਵੀ ਨਹੀਂ..ਇਹ ਕਹਿ ਕੇ ਪ੍ਰੇਮੀ ਨੇ ਮੌਤ ਦੇ ਘਾਟ ਉਤਾਰੀ ਪ੍ਰੇਮਿਕਾ

ETV Bharat Logo

Copyright © 2024 Ushodaya Enterprises Pvt. Ltd., All Rights Reserved.