ਮੱਧ-ਪ੍ਰਦੇਸ਼: ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਭਾਜਪਾ ਨੇ ਖੇਤੀ ਕਾਨੂੰਨਾਂ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਕਿਸਾਨ ਸੰਮੇਲਨ ਆਯੋਜਿਤ ਕੀਤਾ ਹੈ। ਮੱਧ ਪ੍ਰਦੇਸ਼ ਵਿੱਚ, ਭਾਜਪਾ ਦੇ ਚੋਟੀ ਦੇ ਆਗੂ ਕਿਸਾਨ ਬਿੱਲ ਦੇ ਲਾਭ ਦੱਸਣ ਲਈ ਹਰ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ। ਮੱਧ ਪ੍ਰਦੇਸ਼ ਦੀ ਕਾਂਗਰਸ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਾਹਮਣੇ ਆ ਗਈ ਹੈ। ਕਾਂਗਰਸ ਵੀ ਪੂਰੇ ਰਾਜ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਭਾਜਪਾ ਦੇ ਕਿਸਾਨ ਸੰਮੇਲਨ 'ਤੇ ਹਮਲਾ ਕਰਦਿਆਂ ਦਿਗਵਿਜੇ ਸਿੰਘ ਨੇ ਕਿਹਾ ਹੈ ਕਿ ਭਾਜਪਾ ਨੂੰ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣਾ ਚਾਹੀਦਾ ਹੈ, ਫੇਰ ਬਾਅਦ ਲੋਕਾਂ ਬਾਕੀ ਲੋਕਾਂ ਨੂੰ।
ਭਾਰਤੀ ਜਨਤਾ ਪਾਰਟੀ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੀ ਕਿਸਾਨ ਲਹਿਰ ਨੂੰ ਕਮਜ਼ੋਰ ਕਰਨ ਅਤੇ ਕਿਸਾਨਾਂ ਦੇ ਹਿੱਤ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਚੰਗਾ ਦੱਸਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਕਿਸਾਨ ਸੰਮੇਲਨ ਆਯੋਜਿਤ ਕੀਤੇ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਪ੍ਰੈਸਵਾਰਤਾ ਕਰ ਰਹੇ ਹਨ।
ਕਾਂਗਰਸ ਨੇ ਖੁੱਲ੍ਹ ਕੇ ਵਿਰੋਧ ਕੀਤਾ ਸ਼ੁਰੂ਼
ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨ ਸੰਮੇਲਨ ਦਾ ਆਯੋਜਨ ਕਰਨ ਤੋਂ ਬਾਅਦ ਕਾਂਗਰਸ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਅਤੇ ਖੁੱਲ੍ਹੇਆਮ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਸਾਹਮਣੇ ਆਈ ਹੈ। ਕਾਂਗਰਸ ਨੇ ਵੀ ਐਲਾਨ ਕੀਤਾ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੋਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਜਨਤਾ ਨੂੰ ਦੱਸੇਗੀ ਕਿ ਕਿਸ ਤਰ੍ਹਾਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਅਤੇ ਲੋਕ-ਹਿੱਤ ਵਿੱਚ ਨਹੀਂ ਹਨ।
ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਦਿਗਵਿਜੇ ਸਿੰਘ ਨੇ ਭਾਜਪਾ ਵੱਲੋਂ ਕਰਵਾਏ ਜਾ ਰਹੇ ਕਿਸਾਨ ਸੰਮੇਲਨ ‘ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਵੀ ਸ਼ੰਕਰ ਪ੍ਰਸਾਦ ਨੂੰ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸਮਝਾਉਣਾ ਚਾਹੀਦਾ ਹੈ ਅਤੇ ਬਾਅਦ ਚ ਕਿਸਾਨਾਂ ਨੂੰ।