ਨਵੀਂ ਦਿੱਲੀ: ਪੰਜਾਬ ਕਾਂਗਰਸ ਚ ਚਲ ਰਹੇ ਵਿਵਾਦ ਨੂੰ ਸੁਲਝਾਉਣ ਦੇ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਤਿੰਨ ਮੈਂਬਰੀ ਕਮੇਟੀ ’ਚ ਵੀ ਮਤਭੇਦ ਹੋਣ ਲੱਗੇ ਹਨ। ਕਮੇਟੀ ਵੱਲੋਂ ਜੋ ਸੁਲਾਹ ਦਾ ਫਾਰਮੂਲੇ ਦਿੱਤਾ ਗਿਆ ਹੈ ਉਸ ’ਤੇ ਮਤਭੇਦ ਪਾਏ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਰਾਹੁਲ ਗਾਂਧੀ ਦੇ ਨਾਲ ਵੀ ਮੀਟਿੰਗ ਬੇਨਤੀਜਾ ਰਹੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਨ ਨੂੰ ਜੋ ਫਾਰਮੂਲਾ ਦੱਸਿਆ ਗਿਆ ਸੀ ਉਸ ’ਤੇ ਬਿਲਕੁੱਲ ਵੀ ਸਹਿਮਤੀ ਨਹੀਂ ਬਣੀ। ਕਮੇਟੀ ਦੇ ਇੱਕ ਮੈਂਬਰ ਨੇ 3 ਡਿਪਟੀ ਸੀਐੱਮ ਬਣਾਉਣ ਦਾ ਸੁਝਾਅ ਦਿੱਤਾ ਗਿਆ ਹੈ ਜਦਕਿ ਇੱਕ ਮੈਂਬਰ ਨੇ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਸੁਝਾਅ ਦਿੱਤਾ ਗਿਆ।
ਦੱਸ ਦਈਏ ਕਿ ਲੰਘੇ ਦਿਨੀਂ ਵੀ ਤਿੰਨ ਮੈਂਬਰੀ ਕਮੇਟੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਹਾਈਕਮਾਂਨ ਨੇ ਹਰੀਸ਼ ਰਾਵਤ ਨੂੰ ਪੰਜਾਬ ਮਾਮਲਿਆਂ ਉੱਤੇ ਸਰਵੇਖਣ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ 20 ਤਰੀਖ ਨੂੰ ਹਾਈਕਮਾਂਨ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਸੱਦਿਆ ਹੈ।
ਇਹ ਵੀ ਪੜੋ: Punjab Congress Conflict: ਸੁਖਪਾਲ ਖਹਿਰਾ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ