ETV Bharat / bharat

LPG Price Increased : ਮਹੀਨੇ ਦੀ ਪਹਿਲੀ ਤਰੀਕ ਨੂੰ ਝਟਕਾ, ਘਰੇਲੂ LPG ਦੀਆਂ ਕੀਮਤਾਂ 'ਚ 50 ਰੁਪਏ ਦਾ ਵਾਧਾ - ਮਹਿੰਗਾਈ ਦਾ ਝਟਕਾ

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 1 ਰੁਪਏ ਦਾ ਵਾਧਾ ਨਵੀਆਂ ਦਰਾਂ ਬੁੱਧਵਾਰ ਤੋਂ ਲਾਗੂ ਹੋਣਗੀਆਂ। 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵੀ 350.50 ਰੁਪਏ ਦਾ ਵਾਧਾ ਹੋਇਆ ਹੈ, ਜਿਸ ਦੀ ਕੀਮਤ ਦਿੱਲੀ ਵਿੱਚ 2119.50 ਰੁਪਏ ਹੋਵੇਗੀ।

LPG Price Increased
LPG Price Increased
author img

By

Published : Mar 1, 2023, 10:17 AM IST

ਨਵੀਂ ਦਿੱਲੀ: ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਪੈਟਰੋਲੀਅਮ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ (ਬੁੱਧਵਾਰ) ਤੋਂ ਤੁਰੰਤ ਪ੍ਰਭਾਵ ਨਾਲ ਵਪਾਰਕ ਤਰਲ ਪੈਟਰੋਲੀਅਮ ਗੈਸ (ਐਲਪੀਜੀ) ਸਿਲੰਡਰ ਦੀ ਕੀਮਤ ਵਿੱਚ 350.50 ਰੁਪਏ ਪ੍ਰਤੀ ਯੂਨਿਟ ਅਤੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਹੈ। ਸੋਧੀਆਂ ਦਰਾਂ ਦੇ ਅਨੁਸਾਰ, ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਹੁਣ ਦਿੱਲੀ ਵਿੱਚ 2,119.50 ਰੁਪਏ ਪ੍ਰਤੀ ਯੂਨਿਟ ਅਤੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਰਾਸ਼ਟਰੀ ਰਾਜਧਾਨੀ ਵਿੱਚ 1,103 ਰੁਪਏ ਪ੍ਰਤੀ ਯੂਨਿਟ ਹੋਵੇਗੀ।

ਸਾਲ ਵਿੱਚ ਦੂਜੀ ਵਾਰ ਵਧੀਆਂ ਕੀਮਤਾਂ : ਇਸ ਸਾਲ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ 1 ਜਨਵਰੀ ਨੂੰ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ 25 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਸੀ। ਏਐਨਆਈ ਮੁਤਾਬਕ 14.2 ਕਿਲੋ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਗੈਸ ਸਿਲੰਡਰ ਦੀ ਨਵੀਂ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ।

ਇਹ ਵੀ ਪੜ੍ਹੋ : Zero Discrimination Day: ਸਮਾਜਿਕ ਬਰਾਬਰਤਾ ਸਿਰਫ਼ ਕਿਤਾਬੀ ਗੱਲਾਂ, ਅੱਜ ਵੀ ਦਲਿਤਾਂ ਦਾ ਕੀਤਾ ਜਾਂਦਾ ਸਮਾਜਿਕ ਬਾਈਕਾਟ !

ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਨੇ ਵੀ ਦਿੱਤਾ ਝਟਕਾ : ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 350.50 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਇੱਕ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 2119.50 ਰੁਪਏ ਹੋ ਗਈ ਹੈ। ਹੁਣ ਦੇਸ਼ ਦੇ ਵੱਡੇ ਸ਼ਹਿਰਾਂ 'ਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਇਸ ਤਰ੍ਹਾਂ ਹੋਵੇਗੀ। ਮੁੰਬਈ 'ਚ ਪ੍ਰਤੀ ਸਿਲੰਡਰ 1052.50 ਰੁਪਏ ਦੀ ਬਜਾਏ 1102.50 ਰੁਪਏ ਹੋ ਗਿਆ ਹੈ। ਕੋਲਕਾਤਾ 'ਚ ਪਹਿਲਾਂ, ਜਿੱਥੇ ਇਸ ਦੀ ਕੀਮਤ 1079 ਰੁਪਏ ਸੀ, ਹੁਣ ਇਹ ਵਧ ਕੇ 1129 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਕੱਲ੍ਹ ਤੱਕ ਚੇਨਈ ਵਿੱਚ ਪ੍ਰਤੀ ਸਿਲੰਡਰ ਦੀ ਕੀਮਤ 1068.50 ਰੁਪਏ ਸੀ, ਜੋ ਵਧ ਕੇ 1118.50 ਰੁਪਏ ਹੋ ਗਈ ਹੈ। (ANI)

ਇਹ ਵੀ ਪੜ੍ਹੋ : Coronavirus Update : ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 168 ਨਵੇਂ ਮਾਮਲੇ, ਜਾਣੋ, ਪੰਜਾਬ 'ਚ ਕੋਰੋਨਾ ਦੇ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.