ETV Bharat / bharat

PM Modi Telangana Visit: PM ਮੋਦੀ ਨੇ ਤੇਲੰਗਾਨਾ ਸਰਕਾਰ ਨੂੰ ਵਿਕਾਸ ਯੋਜਨਾਵਾਂ ਵਿੱਚ ਰੁਕਾਵਟ ਨਾ ਪਾਉਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਵਿੱਚ ਬੀਆਰਐਸ ਦੀ ਅਗਵਾਈ ਵਾਲੀ ਸਰਕਾਰ ਨੂੰ ਸੂਬੇ ਦੀਆਂ ਵਿਕਾਸ ਯੋਜਨਾਵਾਂ ਵਿੱਚ ਕਿਸੇ ਵੀ ਤਰ੍ਹਾਂ ਨਾਲ ਰੁਕਾਵਟ ਨਾ ਪਾਉਣ ਦੀ ਅਪੀਲ ਕੀਤੀ। ਇੱਕ ਜਨ ਸਭਾ ਵਿੱਚ ਪੀਐਮ ਨੇ ਕਿਹਾ ਕਿ ਜਿੱਥੇ ਪਰਿਵਾਰਵਾਦ ਹੁੰਦਾ ਹੈ, ਉੱਥੇ ਭ੍ਰਿਸ਼ਟਾਚਾਰ ਵਧਦਾ-ਫੁੱਲਦਾ ਹੈ। ਪੜ੍ਹੋ ਪੂਰੀ ਖਬਰ...

PM Modi Telangana Visit
PM Modi Telangana Visit
author img

By

Published : Apr 8, 2023, 6:19 PM IST

ਹੈਦਰਾਬਾਦ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਸਰਕਾਰ ਨੂੰ ਸੂਬੇ ਦੇ ਲੋਕਾਂ ਲਈ ਵਿਕਾਸ ਦੀਆਂ ਯੋਜਨਾਵਾਂ 'ਚ ਕੋਈ ਰੁਕਾਵਟ ਨਾ ਪੈਦਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੂਬੇ ਵਿੱਚ ਕੇਂਦਰ ਦੀਆਂ ਸਕੀਮਾਂ ਪ੍ਰਤੀ ਸੱਤਾਧਾਰੀ ਧਿਰ ਵੱਲੋਂ ਕਥਿਤ ਤੌਰ ’ਤੇ ਨਾ-ਮਿਲਵਰਤਣ ’ਤੇ ਦੁੱਖ ਪ੍ਰਗਟਾਇਆ। ਇਥੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ‘ਭਤੀਜਾਵਾਦ’ ਨੂੰ ਬੜ੍ਹਾਵਾ ਦੇਣ ਵਾਲੇ ਮੁੱਠੀ ਭਰ ਲੋਕ ਇਸ ਗੱਲ ਦੀ ਪੜਚੋਲ ਕਰ ਰਹੇ ਹਨ ਕਿ ਤੇਲੰਗਾਨਾ ਦੇ ਲੋਕਾਂ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਤੋਂ ਉਹ ਕਿਵੇਂ ਲਾਭ ਉਠਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੇ ਪ੍ਰਾਜੈਕਟਾਂ ਵਿੱਚ ਸੂਬਾ ਸਰਕਾਰ ਦਾ ਨਾ-ਮਿਲਵਰਤਣ ਉਨ੍ਹਾਂ ਨੂੰ ਦੁਖੀ ਕਰਦਾ ਹੈ ਅਤੇ ਇਸ ਨਾਲ ਤੇਲੰਗਾਨਾ ਦੇ ਲੋਕਾਂ ਦੇ ਸੁਪਨੇ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ, 'ਮੈਂ ਸੂਬਾ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਤੇਲੰਗਾਨਾ ਦੇ ਲੋਕਾਂ ਲਈ ਬਣਾਈਆਂ ਜਾ ਰਹੀਆਂ ਵਿਕਾਸ ਯੋਜਨਾਵਾਂ ਨੂੰ ਲਾਗੂ ਕਰਨ 'ਚ ਅੜਚਣ ਨਾ ਪੈਦਾ ਕਰਨ।' ਪ੍ਰਧਾਨ ਮੰਤਰੀ ਨੇ ਕਿਹਾ ਕਿ 'ਪਰਿਵਾਰਵਾਦ' ਅਤੇ 'ਭ੍ਰਿਸ਼ਟਾਚਾਰ' ਵੱਖ-ਵੱਖ ਨਹੀਂ ਹਨ, ਜਿੱਥੇ 'ਪਰਿਵਾਰਵਾਦ' ਹੁੰਦਾ ਹੈ, 'ਭ੍ਰਿਸ਼ਟਾਚਾਰ' ਵਧਦਾ-ਫੁੱਲਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਤੇਲੰਗਾਨਾ ਵਿੱਚ ਗਰੀਬ ਲੋਕਾਂ ਨੂੰ ਵੰਡੇ ਜਾ ਰਹੇ ਰਾਸ਼ਨ ਨੂੰ ਵੀ ‘ਪਰਿਵਾਰਵਾਦ’ ਲੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਸਮੁੱਚੇ ਦੇਸ਼ ਦੇ ਵਿਕਾਸ ਲਈ ਜ਼ਰੂਰੀ ਹੈ।

ਮੋਦੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਅਤੇ ਰੂਸ-ਯੂਕਰੇਨ ਯੁੱਧ ਕਾਰਨ ਦੁਨੀਆ ਅਰਥਵਿਵਸਥਾ 'ਚ ਉਤਰਾਅ-ਚੜ੍ਹਾਅ ਦੇਖ ਰਹੀ ਹੈ ਪਰ ਭਾਰਤ ਉਨ੍ਹਾਂ ਦੇਸ਼ਾਂ 'ਚੋਂ ਇਕ ਹੈ, ਜਿਸ ਨੇ ਅਨਿਸ਼ਚਿਤਤਾ ਦੇ ਇਸ ਦੌਰ 'ਚ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ 'ਚ ਰਿਕਾਰਡ ਰਾਸ਼ੀ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ 10 ਲੱਖ ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਪਹਿਲਾਂ ਦਿਨ 'ਚ ਪ੍ਰਧਾਨ ਮੰਤਰੀ ਨੇ ਇੱਥੇ ਸਿਕੰਦਰਾਬਾਦ ਰੇਲਵੇ ਸਟੇਸ਼ਨ 'ਤੇ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤਾ।

(ਪੀਟੀਆਈ-ਭਾਸ਼ਾ)

ਇਹ ਵੀ ਪੜ੍ਹੋ: PM Modi In Hyderabad: ਪੀਐਮ ਮੋਦੀ ਨੇ ਸਿਕੰਦਰਾਬਾਦ-ਤਿਰੁਪਤੀ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ

ETV Bharat Logo

Copyright © 2024 Ushodaya Enterprises Pvt. Ltd., All Rights Reserved.