ETV Bharat / bharat

10 ਅਕਤੂਬਰ ਨੂੰ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਢਾਈ ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ - ਯਾਤਰਾ 10 ਅਕਤੂਬਰ ਤੱਕ ਚੱਲੇਗੀ

ਸ਼੍ਰੀ ਹੇਮਕੁੰਟ ਸਾਹਿਬ (Sri Hemkund Sahib) ਦੇ ਕਪਾਟ 10 ਅਕਤੂਬਰ 2022 ਨੂੰ ਬੰਦ ਹੋਣਗੇ। ਇਹ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਦਿੱਤੀ ਗਈ ਹੈ। ਹੁਣ ਤੱਕ 2 ਲੱਖ 15 ਹਜ਼ਾਰ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।

doors of shri hemkund sahib
doors of shri hemkund sahib
author img

By

Published : Sep 7, 2022, 11:53 AM IST

ਦੇਹਰਾਦੂਨ/ਚਮੋਲੀ: ਉਤਰਾਖੰਡ ਦੇ ਪੰਜਵੇਂ ਧਾਮ ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਦੇ ਮੌਸਮ ਲਈ 10 ਅਕਤੂਬਰ, 2022 ਨੂੰ ਦੁਪਹਿਰ 1 ਵਜੇ ਧਾਰਮਿਕ ਰੀਤਾਂ ਅਨੁਸਾਰ ਬੰਦ ਕਰ ਦਿੱਤੇ ਜਾਣਗੇ। 22 ਮਈ 2022 ਤੋਂ ਸ਼ੁਰੂ ਹੋਈ ਯਾਤਰਾ ਵਿੱਚ ਹੁਣ ਤੱਕ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਫੁੱਲਾਂ ਦੀ ਘਾਟੀ ਵਿੱਚ ਆਉਣ ਵਾਲੇ ਯਾਤਰੀਆਂ ਨੇ ਵੀ ਹੇਮਕੁੰਟ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ ਹੈ। ਇਸ ਤੋਂ ਇਲਾਵਾ ਸਾਰੇ ਧਾਮਾਂ 'ਚ ਆਈਆਂ ਸੰਗਤਾਂ ਨੇ ਆਪਣੀ ਯਾਤਰਾ ਨੂੰ ਆਨੰਦਪੂਰਵਕ ਸੰਪੰਨ ਕੀਤਾ। ਇਸ ਵਾਰ ਸੂਬੇ 'ਚ ਉਮੀਦ ਤੋਂ ਵੱਧ ਯਾਤਰੀ ਆਏ ਹਨ। ਟਰੱਸਟ ਵੱਲੋਂ ਦੱਸਿਆ ਗਿਆ ਕਿ ਇਸ ਸਾਲ ਆਸ ਨਾਲੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਪੁੱਜੇ ਹਨ। ਟਰੱਸਟ ਨੇ ਯਾਤਰੀਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਹੈ। ਟਰੱਸਟ ਦਾ ਕਹਿਣਾ ਹੈ ਕਿ ਯਾਤਰਾ 10 ਅਕਤੂਬਰ ਤੱਕ ਚੱਲੇਗੀ, ਇਸ ਲਈ ਯਾਤਰੀ ਦਰਸ਼ਨਾਂ ਲਈ ਆ ਸਕਦੇ ਹਨ।

ਚਾਰਧਾਮ ਅਤੇ ਹੇਮਕੁੰਟ ਸਾਹਿਬ ਵਿੱਚ ਸ਼ਰਧਾਲੂਆਂ ਦੀ ਗਿਣਤੀ: ਅਗਸਤ ਤੱਕ ਚਾਰਧਾਮ ਯਾਤਰਾ ਵਿੱਚ 30 ਲੱਖ ਦੇ ਕਰੀਬ ਸ਼ਰਧਾਲੂ ਚਾਰਧਾਮ ਦੇ ਦਰਸ਼ਨ ਕਰ ਚੁੱਕੇ ਹਨ। ਇਕ ਅੰਕੜੇ ਮੁਤਾਬਕ ਹੁਣ ਤੱਕ 11 ਲੱਖ ਤੋਂ ਜ਼ਿਆਦਾ ਲੋਕ ਬਦਰੀਨਾਥ ਦੇ ਦਰਸ਼ਨ ਕਰ ਚੁੱਕੇ ਹਨ ਜਦਕਿ 10 ਲੱਖ ਤੋਂ ਜ਼ਿਆਦਾ ਲੋਕ ਕੇਦਾਰਨਾਥ ਦੇ ਦਰਸ਼ਨ ਕਰ ਚੁੱਕੇ ਹਨ। ਗੰਗੋਤਰੀ ਵਿੱਚ ਇਹ ਗਿਣਤੀ 5 ਲੱਖ ਦੇ ਕਰੀਬ ਪਹੁੰਚ ਗਈ ਹੈ। ਜਦਕਿ 3 ਲੱਖ ਤੋਂ ਵੱਧ ਲੋਕ ਯਮੁਨੋਤਰੀ ਦੇ ਦਰਸ਼ਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਰਾਜਸਥਾਨ ਤੋਂ ਟਰੇਸ

ETV Bharat Logo

Copyright © 2024 Ushodaya Enterprises Pvt. Ltd., All Rights Reserved.