ਨਵੀਂ ਦਿੱਲੀ: ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ.ਹਰਸ਼ਵਰਧਨ ਨੇ ਕਿਹਾ ਹੈ ਕਿ ਡਾ.ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ।ਹਰਸ਼ਵਰਧਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਡਾ.ਮਨਮੋਹਨ ਸਿੰਘ ਦਾ ਦਿੱਲੀ ਦੇ ਏਮਜ਼ ਵਿਚ ਇਲਾਜ ਕਰਨ ਵਾਲੀ ਮੈਡੀਕਲ ਟੀਮ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।ਅਸੀਂ ਸਾਰੇ ਉਨ੍ਹਾਂ ਦੀ ਸਿਹਤ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੂੰ ਸੋਮਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ।ਉਨ੍ਹਾਂ ਦਾ ਏਮਜ਼ ਵਿਚ ਇਲਾਜ ਚੱਲ ਰਿਹਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਡਾ.ਮਨਮੋਹਨ ਸਿੰਘ ਨੂੰ ਸੋਮਵਾਰ ਨੂੰ ਹਲਕਾ ਬੁਖ਼ਾਰ ਹੋਇਆ ਸੀ।ਇਸ ਤੋਂ ਬਾਅਦ ਕੋਰੋਨਾ ਜਾਂਚ ਕੀਤੀ ਗਈ ਅਤੇ ਪਾਜ਼ੀਟਿਵ ਪਾਏ ਗਏ ਸਨ।ਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਨੇ ਕੋਰੋਨਾ ਦੇ ਟੀਕੇ ਦੀਆਂ ਦੋਨੇਂ ਖ਼ੁਰਾਕਾਂ ਲਈਆਂ ਸਨ।
ਦਸਦੱਸੀਏ ਕਿ ਭਾਰਤ ਵਿਚ ਮੁੜ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਮੰਨਣ ਦੀ ਅਪੀਲ ਕੀਤੀ ਹੈ।