ETV Bharat / bharat

DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫ਼ਾ - Manjinder Singh Sirsa resigned

DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਜਿਸ ਦੌਰਾਨ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਹੈ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁੱਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਅਤੇ ਲੋਕਾਂ ਸਹਿਤ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।

ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫ਼ਾ

author img

By

Published : Dec 1, 2021, 4:39 PM IST

Updated : Dec 1, 2021, 5:09 PM IST

ਨਵੀਂ ਦਿੱਲੀ: ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਨੂੰ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਪਰ ਦੂਜੇ ਪਾਸੇ ਵੱਖ-ਵੱਖ ਵਿਧਾਇਕਾ ਵੱਲੋਂ ਵੀ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਹੁਣੇ ਹੀ DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਸਤੀਫ਼ਾ ਦੇ ਦਿੱਤਾ ਹੈ। ਜਿਸ ਦੌਰਾਨ ਸੋਸ਼ਲ ਮੀਡਿਆ ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਕਿਹਾ ਹੈ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁੱਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਅਤੇ ਲੋਕਾਂ ਸਹਿਤ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੀ ਕੌਮ, ਮਨੁੱਖਤਾ ਅਤੇ ਕੌਮ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।

DSGMC ਚੋਣ ਹਾਰੇ ਮਨਜਿੰਦਰ ਸਿਰਸਾ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਵਿੱਚ ਨਾਮਜ਼ਦ ਕਰਨ ਦੀ ਗੱਲ ਕਹੀ ਸੀ।

  • With gratitude to all office bearers, members, staff & people who worked with me; I am resigning from Delhi Sikh Gurudwara Management Committee as President. I will not contest upcoming DSGMC internal elections.
    My commitment to serve my community, humanity & nation remains same! pic.twitter.com/1ja3DlnvVM

    — Manjinder Singh Sirsa (@mssirsa) December 1, 2021 " class="align-text-top noRightClick twitterSection" data=" ">

ਮਨਜਿੰਦਰ ਸਿੰਘ ਸਿਰਸਾ DSGMC ਦੇ ਪ੍ਰਧਾਨ ਬਣੇ ਸਨ

ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਬਣੇ ਸਨ। ਜਿਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਿੱਚ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਸੀ।

DSGMC ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ 27 ਸੀਟਾਂ 'ਤੇ ਹੋਈ ਸੀ, ਜਿੱਤ

ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ 46 'ਚੋਂ 27 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ।

ਇਹ ਵੀ ਪੜੋ:- ਮਨੀਸ਼ ਸਿਸੋਦੀਆ ਨੇ ਦੱਸੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ

Last Updated : Dec 1, 2021, 5:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.