ETV Bharat / bharat

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Mar 16, 2021, 9:05 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਇਥੇ ਜਾਣਕਾਰੀ ਦਿੰਦਿਆਂ ਸਿਰਸਾ ਅਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ 32 ਹੋਰ ਨੌਜਵਾਨਾਂ ਦੇ ਨਾਲ ਅਲੀਪੁਰ ਪੁਲਿਸ ਥਾਣੇ ਵਿਚ ਦਰਜ ਐਫਆਈਆਰ ਨੰਬਰ 49/21 ਅਧੀਨ ਧਾਰਾ 307 ਤੇ ਹੋਰ ਸੰਗੀਨ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ 32 ਨੁੰ ਜ਼ਮਾਨਤ ਮਿਲ ਗਈ ਸੀ ਪਰ ਰਣਜੀਤ ਸਿੰਘ ਦੀ ਅੱਜ ਰੋਹਿਣੀ ਦੀ ਸੈਸ਼ਨ ਅਦਾਲਤ ਦੇ ਜੱਜ ਜਗਦੀਸ਼ ਕੁਮਾਰ ਨੇ ਜ਼ਮਾਨਤ ਮਨਜ਼ੂਰ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਦਾ ਕੇਸ ਲੜਨ ਵਾਸਤੇ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਸਹੀ ਮਾਰਗ ਦਰਸ਼ਨ ਕੀਤਾ ਜਿਸ ਦੀ ਬਦੌਲਤ ਇਹ ਕੇਸ ਲੜਿਆ ਜਿਸ ਵਿੱਚ ਜਗਦੀਪ ਸਿੰਘ ਕਾਹਲੋਂ ਚੇਅਰਮੈਨ ਲੀਗਲ ਸੈਲ ਦਿੱਲੀ ਗੁਰਦੁਆਰਾ ਕਮੇਟੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਚਾਹਰ, ਜਸਪ੍ਰੀਤ ਰਾਏ, ਜਸਦੀਪ ਸਿੰਘ ਢਿੱਲੋਂ, ਪ੍ਰਤੀਕ ਕੋਹਲੀ, ਸੰਕਲਪ ਕੋਹਲੀ ਅਤੇ ਵਰਿੰਦਰ ਸੰਧੂ ਨੇ ਅਹਿਮ ਰੋਲ ਅਦਾ ਕੀਤਾ। ਉਨ ਦੱਸਿਆ ਕਿ ਬੀਬੀ ਰਵਿੰਦਰ ਕੌਰ ਦਾ ਵੀ ਸਾਰੇ ਕੇਸਾਂ ਦੇ ਲੜਨ ਵਿੱਚ ਅਹਿਮ ਰੋਲ ਰਿਹਾ ਜਿਨ੍ਹਾਂ ਨੇ ਸਾਰੇ ਦਸਤਾਵੇਜ਼ ਤਿਆਰ ਕੀਤੇ।

ਸਿਰਸਾ ਅਤੇ ਕਾਲਕਾ ਨੇ ਸਾਰੇ ਵਕੀਲਾਂ, ਬੀਬੀ ਰਵਿੰਦਰ ਕੌਰ ਤੇ ਰਣਜੀਤ ਸਿੰਘ ਦੇ ਭਰਾ ਪਰਦੀਪ ਸਿੰਘ ਤੇ ਚਾਚਾ ਸਤਨਾਮ ਸਿੰਘ ਨੁੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਰਹਿਮਤ ਸਦਕਾ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋਈ ਹੈ ਤੇ ਹੁਣ ਵਾਰੀ ਝ ਕਿ ਜਿਹਨਾਂ ਪੁਲਿਸ ਵਾਲਿਆਂ ਨੇ ਰਣਜੀਤ ਸਿੰਘ ‘ਤੇ ਤਸ਼ੱਦਦ ਢਾਹਿਆ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਅਸੀਂ ਇਕਜੁੱਟ ਰਹੀਏ, ਚੜਦੀਕਲਾ ਵਿੱਚ ਰਹੀਏ ਅਤੇ ਜਿਹੜੇ ਸਾਡੇ ਅੰਦਰ ਰਹਿ ਕੇ ਸਾਡਾ ਨੁਕਸਾਨ ਕਰਨਾ ਚਾਹੁੰਦੇ ਹਨ, ਉਨ੍ਹਾੰ ਤੋਂ ਸੁਚੇਤ ਰਹੀਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.