ETV Bharat / bharat

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ 1984 ਦੇ ਦੰਗਾ ਪੀੜਤਾਂ ਨਾਲ ਕੀਤੀ ਮੁਲਾਕਾਤ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ - ਸਿੱਖ ਵਿਰੋਧੀ ਦੰਗਿਆਂ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ।

EAM S Jaishankar
EAM S Jaishankar
author img

By

Published : Jun 9, 2023, 7:22 AM IST

ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਿੱਖ ਵਿਰੋਧੀ ਦੰਗਿਆਂ ਪੀੜਤਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉੱਥੇ ਹੀ, ਉਨ੍ਹਾਂ ਨੇ ਹਲ ਕਰਨ ਦਾ ਭਰੋਸਾ ਵੀ ਦਿੱਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਅਫਗਾਨੀਸਤਾਨ ਤੋਂ ਭਾਰਤ ਆਏ ਸਿੱਖਾਂ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਦੀ ਸਰਕਾਰ ਵੱਲੋਂ ਨਾਗਰਿਕਤਾ ਅਤੇ ਵੀਜ਼ਾ ਸਬੰਧੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆ ਕਿਹਾ ਕਿ, “ਅਸੀਂ 1984 ਦੇ ਦੰਗਿਆਂ ਦੇ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਮੈਂ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਵਿੱਚੋਂ ਇੱਕ ਨੂੰ ਵੀ ਮਿਲਿਆ, ਅਤੇ ਉਸ ਨੇ ਮੈਨੂੰ ਫੀਡਬੈਕ ਦਿੱਤਾ ਕਿ ਸਾਡੇ ਦੂਤਾਵਾਸ ਨੇ ਯੂਕਰੇਨ ਵਿੱਚ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦਾ ਸਮਰਥਨ ਕਿਵੇਂ ਕੀਤਾ?"

  • Started my jan sampark in West Delhi today by offering Ardas at Gurudwara Guru Arjan Dev ji. Interacted with the Afghan Sikh community and discussed their welfare.

    Went to Tilak Vihar and met families of the 1984 riot victims. Their welfare will always be a priority for the… pic.twitter.com/dRy2OwsNBi

    — Dr. S. Jaishankar (@DrSJaishankar) June 8, 2023 " class="align-text-top noRightClick twitterSection" data=" ">

ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨਾਲ ਮੁਲਾਕਾਤ: ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਤਿਲਕ ਵਿਹਾਰ ਇਲਾਕੇ 'ਚ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਹ ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਮਿਲੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਮੁੱਦਿਆਂ ਨੂੰ ਹੱਲ ਕਰਨਗੇ, ਜਿਨ੍ਹਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨਾਗਰਿਕਤਾ ਅਤੇ ਵੀਜ਼ਾ ਸਬੰਧੀ ਹਰ ਸੰਭਵ ਮਦਦ ਕਰੇਗੀ ਅਤੇ ਉਨ੍ਹਾਂ ਦੀ ਮਦਦ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਨਿਊਜ਼ ਏਜੰਸੀ ਏਐਨਆਈ ਨੂੰ ਜੈਸ਼ੰਕਰ ਨੇ ਕਿਹਾ ਕਿ "ਮੈਂ ਉਨ੍ਹਾਂ ਸਿੱਖਾਂ ਨੂੰ ਮਿਲਣਾ ਚਾਹੁੰਦਾ ਸੀ, ਜੋ ਅਫਗਾਨਿਸਤਾਨ ਤੋਂ ਭਾਰਤ ਆਏ ਹਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਚਾਹੁੰਦੇ ਹਨ। ਉਨ੍ਹਾਂ ਨੂੰ ਵੀਜ਼ਾ ਅਤੇ ਨਾਗਰਿਕਤਾ ਸੰਬੰਧੀ ਕੁਝ ਸਮੱਸਿਆਵਾਂ ਹਨ। ਅਸੀਂ ਉਨ੍ਹਾਂ ਮੁੱਦਿਆਂ ਨੂੰ ਹੱਲ ਕਰਾਂਗੇ, ਜਿਨ੍ਹਾਂ ਬਾਰੇ ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕੀਤੀ ਹੈ। ਕੁਝ ਲੋਕ ਅਜੇ ਵੀ ਮੇਰੀ ਨਾਗਰਿਕਤਾ ਲੈਣ ਦੀ ਉਡੀਕ ਕਰ ਰਹੇ ਹਨ। ਅਸੀਂ ਨਾਗਰਿਕਤਾ ਅਤੇ ਵੀਜ਼ਾ ਸੰਬੰਧੀ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ। ਉਨ੍ਹਾਂ ਦੀ ਮਦਦ ਕਰਨਾ ਸਾਡੀ ਜ਼ਿੰਮੇਵਾਰੀ ਹੈ।"

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ 20 ਮਈ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ। ਸੀਬੀਆਈ ਨੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਭਾਰਤ ਸਰਕਾਰ ਵੱਲੋਂ ਸਾਲ 2000 ਵਿੱਚ ਜਸਟਿਸ ਨਾਨਾਵਤੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀ ਦੰਗਿਆਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ।

ਇੱਕ ਬਿਆਨ ਵਿੱਚ, ਸੀਬੀਆਈ ਨੇ ਨੋਟ ਕੀਤਾ ਕਿ ਏਜੰਸੀ ਨੇ ਨਵੰਬਰ 2005 ਵਿੱਚ ਇੱਕ ਘਟਨਾ ਜਿਸ ਵਿੱਚ ਦਿੱਲੀ ਦੇ ਬਾਰਾ ਹਿੰਦੂ ਰਾਓ ਦੇ ਆਜ਼ਾਦ ਮਾਰਕੀਟ ਵਿੱਚ ਗੁਰਦੁਆਰਾ ਪੁਲ ਬੰਗਸ਼ ਨੂੰ ਇਕ ਭੀੜ ਅਤੇ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਨਾਮ ਦੇ ਤਿੰਨ ਵਿਅਕਤੀਆਂ ਵਲੋਂ ਅੱਗ ਲਾ ਦਿੱਤੀ ਗਈ ਸੀ ਅਤੇ ਗੁਰਚਰਨ ਸਿੰਘ ਨੂੰ 1 ਨਵੰਬਰ 1984 ਵਿੱਚ ਗੁਰਦੁਆਰਾ ਪੁਲ ਬੰਗਸ਼ ਨੇੜੇ ਸਾੜ ਦਿੱਤਾ ਗਿਆ ਸੀ। (ANI)

ETV Bharat Logo

Copyright © 2024 Ushodaya Enterprises Pvt. Ltd., All Rights Reserved.