ਚੰਡੀਗੜ੍ਹ: ਝੱਜਰ ਵਿੱਚ ਆਏ ਭੁਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 3.3 ਮਾਪੀ (Rictor scale 3.3) ਗਈ। ਦੱਸਿਆ ਜਾ ਰਿਹਾ ਹੈ ਕਿ ਬਹਾਦਰਗੜ੍ਹ 'ਚ ਵੀ ਭੂਚਾਲ ਦੇ ਝਟਕੇ (Bhadurgarh too receives tremor of quake) ਮਹਿਸੂਸ ਕੀਤੇ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਇਲਾਵਾ ਦਾਦਰੀ ਜ਼ਿਲ੍ਹੇ 'ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਗੁਜਰਾਤ ਦੇ ਦਵਾਰਕਾ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਵੀਰਵਾਰ ਨੂੰ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.5 ਮਾਪੀ ਗਈ। ਹਾਲਾਂਕਿ ਇਸ ਭੂਚਾਲ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਭੂਚਾਲ ਪਾਕਿਸਤਾਨ 'ਚ ਦਵਾਰਕਾ ਤੋਂ 223 ਕਿਲੋਮੀਟਰ ਉੱਤਰ-ਪੱਛਮ 'ਚ ਸੀ।
ਇਸ ਦੇ ਨਾਲ ਹੀ 31 ਅਕਤੂਬਰ ਨੂੰ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲੇ ਦੇ ਸਿਰੋਂਚਾ ਤਾਲੁਕਾ 'ਚ 4.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਸ਼ਾਮ 6.48 ਵਜੇ ਰਿਕਟਰ ਪੈਮਾਨੇ 'ਤੇ 4.3 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ 77 ਕਿਲੋਮੀਟਰ ਹੇਠਾਂ ਸੀ।