ਰੋਹਤਕ: ਉੱਤਰੀ ਭਾਰਤ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦਾ ਰੋਹਤਕ ਜ਼ਿਲ੍ਹਾ ਦੱਸਿਆ ਜਾ ਰਿਹਾ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਭੂਚਾਲ ਦੀ ਤੀਬਰਤਾ 3.2 ਸੀ। ਇਹ ਭੂਚਾਲ ਸਵੇਰੇ 3:57 'ਤੇ ਮਹਿਸੂਸ ਕੀਤਾ ਗਿਆ। ਇਸ ਦੀ ਡੂੰਘਾਈ ਧਰਤੀ ਦੇ ਅੰਦਰ 10 ਕਿਲੋਮੀਟਰ ਸੀ। ਇਸ ਦਾ ਅਸਰ ਹਰਿਆਣਾ ਦੇ ਨਾਲ-ਨਾਲ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਜਾਨੀ ਮਾਲੀ ਨੁਕਸਾਨ ਤੋਂ ਬਚਾਅ : ਜੇਕਰ ਭੂਚਾਲ ਦੀ ਤੀਬਰਤਾ ਜ਼ਿਆਦਾ ਹੁੰਦੀ ਤਾਂ ਨੁਕਸਾਨ ਹੋ ਸਕਦਾ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 18 ਜੂਨ ਨੂੰ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ ਗਏ ਸਨ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ 'ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਾਹਤ ਵਾਲੀ ਗੱਲ ਹੈ ਕਿ ਉਦੋਂ ਵੀ ਕਿਸੇ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਡੋਡਾ ਵਿੱਚ ਸਵੇਰੇ 3.50 ਵਜੇ ਪਹਿਲਾ ਭੂਚਾਲ ਆਇਆ।
-
Earthquake of Magnitude:3.2, Occurred on 24-06-2023, 03:57:40 IST, Lat: 29.12 & Long: 76.35, Depth: 10 Km ,Location: 35km NW of Rohtak, Haryana, India for more information Download the BhooKamp App https://t.co/ezmVyu7pTh @Dr_Mishra1966 @moesgoi @KirenRijiju pic.twitter.com/oOqxvr0MGX
— National Center for Seismology (@NCS_Earthquake) June 23, 2023 " class="align-text-top noRightClick twitterSection" data="
">Earthquake of Magnitude:3.2, Occurred on 24-06-2023, 03:57:40 IST, Lat: 29.12 & Long: 76.35, Depth: 10 Km ,Location: 35km NW of Rohtak, Haryana, India for more information Download the BhooKamp App https://t.co/ezmVyu7pTh @Dr_Mishra1966 @moesgoi @KirenRijiju pic.twitter.com/oOqxvr0MGX
— National Center for Seismology (@NCS_Earthquake) June 23, 2023Earthquake of Magnitude:3.2, Occurred on 24-06-2023, 03:57:40 IST, Lat: 29.12 & Long: 76.35, Depth: 10 Km ,Location: 35km NW of Rohtak, Haryana, India for more information Download the BhooKamp App https://t.co/ezmVyu7pTh @Dr_Mishra1966 @moesgoi @KirenRijiju pic.twitter.com/oOqxvr0MGX
— National Center for Seismology (@NCS_Earthquake) June 23, 2023
- Amritsar News: "ਆਪ" ਵਿਧਾਇਕ ਦੇ ਕਰੀਬੀ ਉਤੇ ਵਿਧਵਾ ਕੋਲੋਂ ਕੋਠੀ ਦਾ ਬਿਆਨਾ ਲੈ ਕੇ ਰਜਿਸਟ੍ਰੀ ਨਾ ਕਰਵਾਉਣ ਦੇ ਇਲਜ਼ਾਮ
- ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਖੇਤਾਂ 'ਚੋਂ ਮਿਲਿਆ ਡਰੋਨ, ਬੀਐੱਸਐੱਫ ਨੇ ਕਬਜ਼ੇ 'ਚ ਲੈ ਆਰੰਭੀ ਕਾਰਵਾਈ
- ਬਠਿੰਡਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਣੇ 6 ਉਤੇ ਲੁਧਿਆਣਾ ਵਿੱਚ 5 ਕਰੋੜ ਦੀ ਧੋਖਾਦੇਹੀ ਦਾ ਮਾਮਲਾ ਦਰਜ
13 ਜੂਨ ਨੂੰ ਦਿੱਲੀ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ : ਇਸ ਤੋਂ ਪਹਿਲਾਂ 13 ਜੂਨ ਨੂੰ ਦਿੱਲੀ ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.4 ਮਾਪੀ ਗਈ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਪੰਜਾਬ ਅਤੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ ਇੱਕ ਮਹੀਨੇ ਵਿੱਚ ਇਹ ਚੌਥੀ ਵਾਰ ਹੈ ਜਦੋਂ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਨ੍ਹਾਂ 'ਚੋਂ 2 ਵਾਰ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਸੀ। ਕਦੇ ਲੇਹ ਲੱਦਾਖ ਸੀ ਅਤੇ ਇਸ ਵਾਰ ਭੂਚਾਲ ਦਾ ਕੇਂਦਰ ਹਰਿਆਣਾ ਦਾ ਰੋਹਤਕ ਜ਼ਿਲ੍ਹਾ ਰਿਹਾ ਹੈ।
ਜੰਮੂ-ਕਸ਼ਮੀਰ ਦੇ ਕਟੜਾ 'ਚ ਭੂਚਾਲ ਦੇ ਝਟਕੇ : ਨੈਸ਼ਨਲ ਸੈਂਟਰ ਆਫ ਸਿਸਮੋਲੋਜੀ ਇੰਡੀਆ ਮੁਤਾਬਕ ਭੂਚਾਲ 6 ਦਿਨ ਪਹਿਲਾਂ ਐਤਵਾਰ ਤੜਕੇ 3.50 ਵਜੇ ਆਇਆ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.1 ਮਾਪੀ ਗਈ। ਇਸਦਾ ਕੇਂਦਰ ਕਟੜਾ ਤੋਂ 80 ਕਿਲੋਮੀਟਰ ਪੂਰਬ ਵਿੱਚ, ਅਕਸ਼ਾਂਸ਼ 42.96 ਅਤੇ ਲੰਬਕਾਰ 75.79 ਉੱਤੇ ਜ਼ਮੀਨ ਤੋਂ 11 ਕਿਲੋਮੀਟਰ ਹੇਠਾਂ ਸੀ। ਇਸ ਤੋਂ ਪਹਿਲਾਂ 13 ਜੂਨ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦਾ ਕੇਂਦਰ ਜੰਮੂ-ਕਸ਼ਮੀਰ ਦਾ ਡੋਡਾ ਸੀ। ਇਸ ਦੀ ਤੀਬਰਤਾ 5.4 ਸੀ ਅਤੇ ਪੂਰਾ ਉੱਤਰੀ ਭਾਰਤ ਕੰਬ ਰਿਹਾ ਸੀ।