ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਥਾਨਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਇਸ ਮਾਮਲੇ ਵਿੱਚ ਇੱਕ ਪੂਰਕ ਚਾਰਜਸ਼ੀਟ ਹੈ ਕਿਉਂਕਿ ਏਜੰਸੀ ਨੇ ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਪੰਜ ਸ਼ਿਕਾਇਤਾਂ ਦਾਇਰ ਕੀਤੀਆਂ ਹਨ।
ਮਨੀ ਲਾਂਡਰਿੰਗ ਵਿਰੋਧੀ ਏਜੰਸੀ : ਈਡੀ ਨੇ ਇਸ ਮਾਮਲੇ ਵਿੱਚ 'ਆਪ' ਦੇ ਰਾਜ ਸਭਾ ਮੈਂਬਰ ਸਿੰਘ ਨੂੰ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਵਿਰੋਧੀ ਏਜੰਸੀ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਕਾਰੋਬਾਰੀ ਦਿਨੇਸ਼ ਅਰੋੜਾ ਨੇ ਰਾਜ ਸਭਾ ਮੈਂਬਰ ਦੇ ਘਰ ਦੋ ਕਿਸ਼ਤਾਂ ਵਿੱਚ 2 ਕਰੋੜ ਰੁਪਏ ਨਕਦ ਪਹੁੰਚਾਏ ਸਨ। ਸਿੰਘ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ। ਈਡੀ ਨੇ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ 'ਆਪ' ਸੰਸਦ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ 'ਚ ਉਹ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਬਾਅਦ ਦੂਜੇ ਵੱਡੇ ਨੇਤਾ ਹਨ। ਦਿੱਲੀ 'ਤੇ ਰਾਜ ਕਰਨ ਵਾਲੀ 'ਆਪ' ਨੇ ਗ੍ਰਿਫਤਾਰੀਆਂ ਅਤੇ ਮਾਮਲੇ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਈਡੀ ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਰੋੜਾ ਨੇ ਦੋ ਮੌਕਿਆਂ 'ਤੇ ਸਿੰਘ ਦੇ ਘਰ 2 ਕਰੋੜ ਰੁਪਏ ਦੀ ਨਕਦੀ ਪਹੁੰਚਾਈ ਸੀ। ਇਹ ਨਕਦੀ ਅਗਸਤ 2021 ਅਤੇ ਅਪ੍ਰੈਲ 2022 ਵਿਚਕਾਰ ਡਿਲੀਵਰ ਕੀਤੀ ਗਈ ਸੀ।
- ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਮੁਹਿੰਮ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ
- ਸੂਬੇ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ, ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
- ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਨੂੰ ਲੈ ਕੇ ਐਸਜੀਪੀਸੀ ਤਿਆਰ ਕਰੇਗੀ ਰਣਨੀਤੀ
'ਆਪ' ਸੰਸਦ ਮੈਂਬਰ 'ਤੇ ਲੱਗੇ ਹਨ ਇਹ ਦੋਸ਼: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਚਾਰਜਸ਼ੀਟ ਵਿੱਚ ਦੋਸ਼ ਲਾਇਆ ਸੀ ਕਿ ਸ਼ਰਾਬ ਘੁਟਾਲੇ ਦੇ ਮੁਲਜ਼ਮ ਕਾਰੋਬਾਰੀ ਦਿਨੇਸ਼ ਅਰੋੜਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਸੰਜੇ ਸਿੰਘ ਵੀ ਮੌਜੂਦ ਸਨ। ਈਡੀ ਦੇ ਸਾਹਮਣੇ ਦਿਨੇਸ਼ ਅਰੋੜਾ ਵੱਲੋਂ ਦਿੱਤੇ ਗਏ ਬਿਆਨ ਮੁਤਾਬਕ ਉਹ ਸਭ ਤੋਂ ਪਹਿਲਾਂ ਸੰਜੇ ਸਿੰਘ ਨੂੰ ਇੱਕ ਪ੍ਰੋਗਰਾਮ ਵਿੱਚ ਮਿਲੇ ਸਨ। ਇਸ ਤੋਂ ਬਾਅਦ ਉਹ ਮਨੀਸ਼ ਸਿਸੋਦੀਆ ਦੇ ਸੰਪਰਕ ਵਿੱਚ ਆਇਆ। ਸੂਤਰਾਂ ਦਾ ਕਹਿਣਾ ਹੈ ਕਿ ਇਹ ‘ਆਪ’ ਆਗੂ ਵੱਲੋਂ ਦਿੱਲੀ ਚੋਣਾਂ ਤੋਂ ਪਹਿਲਾਂ ਫੰਡ ਇਕੱਠਾ ਕਰਨ ਦਾ ਪ੍ਰੋਗਰਾਮ ਸੀ।