ETV Bharat / bharat

ਦਿੱਲੀ ਸ਼ਰਾਬ ਘੁਟਾਲਾ: ED ਨੇ ਮੁਲਜ਼ਮ ਸਮੀਰ ਮਹਿੰਦਰੂ ਖਿਲਾਫ ਚਾਰਜਸ਼ੀਟ ਕੀਤੀ ਦਾਇਰ, CM ਕੇਜਰੀਵਾਲ ਨੇ PM ਮੋਦੀ 'ਤੇ ਸਾਧਿਆ ਨਿਸ਼ਾਨਾ - ਚਾਰਜਸ਼ੀਟ ਕੀਤੀ ਦਾਇਰ

ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਦਿੱਲੀ ਸ਼ਰਾਬ ਘੁਟਾਲੇ (Delhi Liquor Scam) ਦੇ ਮਾਮਲੇ 'ਚ ਕਾਰੋਬਾਰੀ ਸਮੀਰ ਮਹਿੰਦਰੂ ਖਿਲਾਫ 3000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਆਪਣਾ ਜਵਾਬ ਦਿੱਤਾ ਹੈ।

businessman Sameer Mahendru in Delhi Excise Policy scam

author img

By

Published : Nov 26, 2022, 9:05 PM IST

ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ (Delhi Liquor Scam) ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਕਾਰੋਬਾਰੀ ਸਮੀਰ ਮਹਿੰਦਰੂ ਖ਼ਿਲਾਫ਼ 3000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੀਬੀਆਈ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੱਤ ਮੁਲਜ਼ਮਾਂ ਖ਼ਿਲਾਫ਼ 10,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦੱਸ ਦੇਈਏ ਕਿ ਦੋਵਾਂ ਸੰਗਠਨਾਂ ਦੀ ਚਾਰਜਸ਼ੀਟ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਮ ਨਹੀਂ ਹੈ।

  • ED की चार्जशीट में भी मनीष जी का नाम नहीं

    शिक्षा क्रांति से दुनिया में भारत का नाम रोशन करने वाले मनीष जी को झूठे केस में फँसाने के लिए क्या मोदी जी को देश से माफ़ी नहीं माँगनी चाहिए?

    अच्छा काम करने वालों को जेल में डालने से क्या देश आगे बढ़ेगा?

    — Arvind Kejriwal (@ArvindKejriwal) November 26, 2022 " class="align-text-top noRightClick twitterSection" data=" ">

ਚਾਰਜਸ਼ੀਟ ਦਾਇਰ ਕਰਨ ਲਈ 60 ਦਿਨਾਂ ਦੀ ਮਿਆਦ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਸੀ। ਵਿਵਸਥਾ ਮੁਤਾਬਕ ਜਾਂਚ ਏਜੰਸੀ ਲਈ ਦੋਸ਼ੀ ਦੀ ਗ੍ਰਿਫਤਾਰੀ ਦੇ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨਾ ਲਾਜ਼ਮੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ਨੂੰ ਦੱਸਿਆ ਕਿ ਉਹ ਜਲਦ ਹੀ ਗ੍ਰਿਫਤਾਰ ਕੀਤੇ ਗਏ ਹੋਰ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗਾ।

ਇਸ ਦੇ ਨਾਲ ਹੀ ਈਡੀ ਦੀ ਇਸ ਚਾਰਜਸ਼ੀਟ 'ਤੇ ਸੀਐਮ ਅਰਵਿੰਦ ਕੇਜਰੀਵਾਲ ਨੇ ਆਪਣਾ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ- ਮਨੀਸ਼ ਜੀ ਦਾ ਨਾਂ ਈਡੀ ਦੀ ਚਾਰਜਸ਼ੀਟ ਵਿੱਚ ਵੀ ਨਹੀਂ ਹੈ। ਕੀ ਮੋਦੀ ਨੂੰ ਸਿੱਖਿਆ ਕ੍ਰਾਂਤੀ ਰਾਹੀਂ ਦੁਨੀਆ ਵਿਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਮਨੀਸ਼ ਜੀ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਦੇਸ਼ ਤੋਂ ਮੁਆਫੀ ਨਹੀਂ ਮੰਗਣੀ ਚਾਹੀਦੀ? ਚੰਗਾ ਕੰਮ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਣ ਨਾਲ ਕੀ ਦੇਸ਼ ਤਰੱਕੀ ਕਰੇਗਾ?

  • ये मेरे लिए बेहद गर्व की बात है कि इनकी तमाम साज़िशों और झूठी FIRs के बाद भी ये मेरे ऊपर कोई आरोप नहीं लगा पा रहे. 800 अफ़सरों की टीम ने 500 जगह रेड कर जो चार्जशीट बनाई है उसमें मेरा नाम नहीं है.

    CBI और ED की चार्जशीट ने साबित कर दिया कि कोई शराब घोटाला नहीं हुआ. https://t.co/IO0jI1zGvc

    — Manish Sisodia (@msisodia) November 26, 2022 " class="align-text-top noRightClick twitterSection" data=" ">

ਇਸ ਚਾਰਜਸ਼ੀਟ ਨੂੰ ਲੈ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਟਵੀਟ ਕੀਤਾ- ਇਹ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਸਾਜ਼ਿਸ਼ਾਂ ਅਤੇ ਝੂਠੀਆਂ ਐਫਆਈਆਰਜ਼ ਦੇ ਬਾਅਦ ਵੀ ਉਹ ਮੇਰੇ 'ਤੇ ਕੋਈ ਦੋਸ਼ ਨਹੀਂ ਲਗਾ ਪਾ ਰਹੇ ਹਨ। 800 ਅਧਿਕਾਰੀਆਂ ਦੀ ਟੀਮ ਵੱਲੋਂ 500 ਥਾਵਾਂ 'ਤੇ ਛਾਪੇਮਾਰੀ ਕਰਕੇ ਜੋ ਚਾਰਜਸ਼ੀਟ ਤਿਆਰ ਕੀਤੀ ਗਈ ਹੈ, ਉਸ ਵਿੱਚ ਮੇਰਾ ਨਾਮ ਨਹੀਂ ਹੈ। ਸੀਬੀਆਈ ਅਤੇ ਈਡੀ ਦੀ ਚਾਰਜਸ਼ੀਟ ਨੇ ਸਾਬਤ ਕਰ ਦਿੱਤਾ ਕਿ ਸ਼ਰਾਬ ਦਾ ਕੋਈ ਘੁਟਾਲਾ ਨਹੀਂ ਹੋਇਆ।

ਇਹ ਵੀ ਪੜ੍ਹੋ: ਮਜੀਠੀਆ ਦਾ CM ਤੇ ਨਿਸ਼ਾਨਾ, ਕਿਹਾ ਗੰਨ ਕਲਚਰ ਨੂੰ ਖ਼ਤਮ ਕਰਨ ਦਾ ਸਿਰਫ ਡਰਾਮਾ

ETV Bharat Logo

Copyright © 2025 Ushodaya Enterprises Pvt. Ltd., All Rights Reserved.