ਨਵੀਂ ਦਿੱਲੀ: ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਮਾਮਲੇ (Delhi government new excise policy) ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 30 ਥਾਵਾਂ 'ਤੇ ਛਾਪੇਮਾਰੀ ਸ਼ੁਰੂ (ed raids) ਕਰ ਦਿੱਤੀ ਹੈ। ਹਾਲਾਂਕਿ ਈਡੀ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਰਿਹਾਇਸ਼ 'ਤੇ ਛਾਪੇਮਾਰੀ ਨਹੀਂ ਕੀਤੀ ਹੈ। ਈਡੀ ਨੇ ਦਿੱਲੀ, ਗੁਰੂਗ੍ਰਾਮ, ਲਖਨਊ, ਹੈਦਰਾਬਾਦ, ਮੁੰਬਈ ਅਤੇ ਬੈਂਗਲੁਰੂ 'ਚ ਛਾਪੇਮਾਰੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਛਾਪੇ ਸ਼ਰਾਬ ਦੇ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਪਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀ ਟੀਮ ਨੇ ਦਿੱਲੀ ਦੇ ਜੋਰਬਾਗ ਸਥਿਤ ਸਮੀਰ ਮਹਿੰਦਰੂ ਦੇ ਟਿਕਾਣੇ 'ਤੇ ਛਾਪਾ ਮਾਰਿਆ ਹੈ। ਸਮੀਰ ਮੈਸਰਜ਼ ਇੰਡੋ ਸਪਿਰਿਟਸ ਦਾ ਐਮਡੀ ਹੈ। ਉਸਨੇ ਮੈਸਰਜ਼ ਰਾਧਾ ਇੰਡਸਟਰੀਜ਼ ਦੇ ਰਾਜੇਂਦਰ ਪਲੇਸ ਸਥਿਤ ਯੂਕੋ ਬੈਂਕ ਦੇ ਖਾਤੇ ਵਿੱਚ ਇੱਕ ਕਰੋੜ ਰੁਪਏ ਟਰਾਂਸਫਰ ਕੀਤੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਨੇ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਦੇਸ਼ ਦੇ ਕਈ ਸਥਾਨਾਂ 'ਤੇ ਛਾਪੇਮਾਰੀ ਕੀਤੀ ਸੀ। ਫਿਰ ਸੀਬੀਆਈ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਵੀ ਪਹੁੰਚੀ।
ਅਪਡੇਟ ਜਾਰੀ...