ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਹਦੀਪੋਰਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ' ਚ ਤਿੰਨ ਅੱਤਵਾਦੀ ਮਾਰੇ ਗਏ। ਉਸੇ ਸਮੇਂ ਦੋ ਸੈਨਿਕ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਇਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀਆਂ ਵਿਚ ਇਕ 14 ਸਾਲਾ ਨਾਬਾਲਗ ਵੀ ਸੀ। ਜਿਸ ਨੇ ਆਤਮ ਸਮਰਪਣ ਕਰਨ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋਇਆ। ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਓਬੈਦ ਫਾਰੂਕ, ਫੈਸਲ ਗੁਲਜ਼ਾਰ ਅਤੇ ਆਸਿਫ ਬਸ਼ੀਰ ਵਜੋਂ ਹੋਈ ਹੈ।
ਅਨੰਤਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਵੀ ਮੁਕਾਬਲਾ ਜਾਰੀ ਹੈ। ਇਥੇ 2 ਤੋਂ 3 ਅੱਤਵਾਦੀਆਂ ਦੀਆਂ ਖ਼ਬਰਾਂ ਆ ਰਹੀਆਂ ਹਨ।
ਸ਼ੋਪੀਆਂ ਜ਼ਿਲੇ ਦੇ ਹਦੀਪੋਰਾ ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਅਭਿਆਨ ਚਲਾਇਆ। ਸੁਰੱਖਿਆ ਕਰਮਚਾਰੀਆਂ ਨੇ ਇਸ ‘ਤੇ ਜਵਾਬੀ ਕਾਰਵਾਈ ਕੀਤੀ ਅੱਤਵਾਦੀ ਦੀ ਪਛਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਅੱਤਵਾਦੀ ਸੰਸਥਾ ਦਾ ਨਾਮ ਵੀ ਪਤਾ ਲਗਾਇਆ ਜਾ ਰਿਹਾ ਹੈ।
ਦੱਸਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਸ਼ੋਪੀਆਂ ਦੀ ਇਕ ਮਸਜਿਦ ਵਿੱਚ ਅੱਤਵਾਦੀ ਦਾਖਲ ਹੋਏ ਸਨ। ਸੁਰੱਖਿਆ ਬਲਾਂ ਨੇ ਧਾਰਮਿਕ ਸਥਾਨ ਨੂੰ ਬਚਾਉਂਦੇ ਹੋਏ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਇਹ ਪਹਿਲਾ ਮੌਕਾ ਸੀ ਜਦੋਂ ਅੱਤਵਾਦੀ ਸ਼ੋਪੀਆਂ ਦੀ ਮਸਜਿਦ ਦੇ ਅੰਦਰ ਘਿਰੇ ਹੋਏ ਸਨ।