ETV Bharat / bharat

ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, ਇਕ ਅੱਤਵਾਦੀ ਢੇਰ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ।

ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ

author img

By

Published : Apr 14, 2022, 5:26 PM IST

ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਦੌਰਾਨ ਮੁਕਾਬਲੇ 'ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੋਪੀਆਂ ਦੇ ਜੈਨਾਪੋਰਾ ਇਲਾਕੇ ਦੇ ਬੁਡੀਗਾਮ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੈਨਾ, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਦੀ 44 ਰਾਸ਼ਟਰੀ ਰਾਈਫਲਜ਼ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਤਲਾਸ਼ੀ ਮੁਹਿੰਮ ਦੌਰਾਨ ਰਿਹਾਇਸ਼ੀ ਇਲਾਕੇ 'ਚ ਇਕ ਘਰ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ।

ਫੌਜ ਦੀ ਗੱਡੀ ਹਾਦਸਾਗ੍ਰਸਤ, 2 ਦੀ ਮੌਤ: ਉਸੇ ਸਮੇਂ ਸ਼ੋਪੀਆਂ ਜ਼ਿਲ੍ਹੇ ਵਿੱਚ ਫੌਜ ਦੇ ਜਵਾਨਾਂ ਨੂੰ ਲਿਜਾ ਰਹੀ ਇੱਕ ਸੂਮੋ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ 'ਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸ਼ੋਪੀਆਂ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜਦਕਿ ਚਾਰ ਗੰਭੀਰ ਜ਼ਖਮੀਆਂ ਨੂੰ ਸ਼੍ਰੀਨਗਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਅਪਡੇਟ ਜਾਰੀ...

ETV Bharat Logo

Copyright © 2024 Ushodaya Enterprises Pvt. Ltd., All Rights Reserved.