ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮੁਠਭੇੜ ਕੋਕਰਨਾਗ ਇਲਾਕੇ ਵਿੱਚ ਜਾਰੀ ਹੈ। ਇਸ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 3 ਅਤਵਾਦੀਆਂ ਨੂੰ ਹਲਾਕ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਕਸ਼ਮੀਰ ਜੋਨ ਦੇ ਆਈਜੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਨਾਂ ਪਾਸਿਓ ਫਾਈਰਿੰਗ ਜਾਰੀ ਹੈ।
ਇਸ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ਦੇ ਵਾਇਲੂ ਵਿੱਚ ਅਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।
ਅਧਿਕਾਰੀ ਨੇ ਦੱਸਿਆ ਕਿ ਤਦੀਂ ਅਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤਾ। ਜਿਸ ਦੇ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਅਤੇ ਮੁਠਭੇੜ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਮੁਠਭੇੜ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ।
ਇਸ ਤੋਂ ਪਹਿਲਾਂ ਨਾਥੀਪੋਰਾ 'ਚ ਹੋਇਆ ਸੀ ਐਨਕਾਉਂਟਰ
ਜੰਮੂ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਵਿੱਚ 4 ਮਈ ਨੂੰ ਸੁਰੱਖਿਆ ਬਲਾਂ ਦੇ ਨਾਲ ਮੁਠਭੇੜ ਵਿੱਚ 2 ਅਤਵਾਦੀ ਮਾਰੇ ਗਏ ਸੀ। ਸੁਰੱਖਿਆ ਬਲਾਂ ਨੇ ਬੋਮਈ ਖੇਤਰ ਨੇ ਨਾਥੀਪੋਰਾ ਇਲਾਕੇ ਵਿੱਚ ਅਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਉੱਤੇ ਘੇਰਾਬੰਦੀ ਅਤੇ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਖੋਜ ਮੁਹਿੰਮ ਮੁਠਭੇੜ ਵਿੱਚ ਤਦੋਂ ਬਦਲ ਗਿਆ ਸੀ ਜਦੋਂ ਅਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਮੁਠਭੇੜ ਵਿੱਚ 2 ਅਤਵਾਦੀ ਮਾਰੇ ਗਏ।