ETV Bharat / bharat

J-K ਐਨਕਾਊਂਟਰ: ਸ਼ੋਪੀਆਂ ਵਿੱਚ ਲਸ਼ਕਰ ਦੇ 3 ਅੱਤਵਾਦੀ ਢੇਰ, 1 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਬਡਗਾਮ ਜ਼ਿਲ੍ਹੇ ਵਿੱਚ ਸ਼ੁਕਰਵਾਰ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁੱਠਭੇੜ ਹੋਈ। ਫੌਜ ਨੇ ਸ਼ੋਪੀਆਂ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਤਿੰਨੇ ਅੱਤਵਾਦੀ, ਖੂੰਖਾਰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਪੂਰੀ ਖ਼ਬਰ ...

author img

By

Published : Feb 19, 2021, 9:24 AM IST

Encounter Between Terrorists, Security Forces In Jammu Kashmir
J-K ਐਨਕਾਊਂਟਰ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਫੌਜ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ, ਸ਼ੋਪੀਆਂ ਵਿੱਚ ਮੁਠਭੇੜ ਖ਼ਤਮ ਹੋ ਗਈ ਹੈ। ਦੂਜੇ ਪਾਸੇ, ਬਡਗਾਮ ਜ਼ਿਲੇ ਵਿੱਚ ਅਜੇ ਮੁਕਾਬਲਾ ਜਾਰੀ ਹੈ। ਇਕ ਪੁਲਿਸ ਐਸਪੀਓ ਦੀ ਸ਼ਹਾਦਤ ਦੀ ਖ਼ਬਰ ਮਿਲੀ ਹੈ। ਉਸੇ ਸਮੇਂ, ਇਕ ਹੋਰ ਪੁਲਿਸਕਰਮਚਾਰੀ ਜ਼ਖਮੀ ਹੋ ਗਏ।

ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਪਤਾ ਲੱਗਿਆ ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਜੰਮੂ-ਕਸ਼ਮੀਰ ਪੁਲਿਸ ਦੇ ਇਕ ਵਿਸ਼ੇਸ਼ ਪੁਲਿਸ ਅਧਿਕਾਰੀ ਅਲਤਾਫ ਅਹਿਮਦ ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲੇ ਦੇ ਬੀਰਵਾਹ ਖੇਤਰ ਵਿਚ ਚੱਲ ਰਹੇ ਮੁਕਾਬਲੇ ਵਿਚ ਸ਼ਹੀਦ ਹੋ ਗਏ ਹਨ, ਜਦਕਿ ਇਕ ਹੋਰ ਪੁਲਿਸ ਮੁਲਾਜ਼ਮ ਮਨਜੂਰ ਅਹਿਮਦ ਜ਼ਖਮੀ ਹੈ।

ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਬੀਰਵਾਹ ਬਡਗਾਮ ਦੇ ਜਿਗਮ ਪਿੰਡ ਵਿੱਚ ਵਿਸ਼ਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੈ।

ਦੱਸ ਦੇਈਏ ਕਿ ਫੌਜ ਘਾਟੀ ਤੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਹਰ ਕੋਸ਼ਿਸ਼ ਕਰ ਰਹੀ ਹੈ। 18 ਫਰਵਰੀ ਨੂੰ ਕੌਮੀ ਜਾਂਚ ਏਜੰਸੀ ਨੇ ਦੋ ਅੱਤਵਾਦੀਆਂ ਦੀ ਮਦਦ ਪਹੁਚਾਉਣ ਦੇ ਦੋਸ਼ ਵਿੱਚ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।

ਇੱਕ ਅਧਿਕਾਰੀ ਨੇ ਦੱਸਿਆ ਕਿ ਸਾਲ 2019 ਵਿੱਚ ਮੁਲਜ਼ਮ ਨੇ ਦੋ ਅੱਤਵਾਦੀਆਂ ਦੀ ਮਦਦ ਕੀਤੀ ਜਿਨ੍ਹਾਂ ਨੇ ਕਿਸ਼ਤਵਾੜ ਦੇ ਜ਼ਿਲ੍ਹਾ ਮੈਜਿਸਟਰੇਟ ਦੇ ਸੁਰੱਖਿਆ ਕਰਮਚਾਰੀਆਂ ਤੋਂ ਇੱਕ ਸਰਕਾਰੀ ਰਾਈਫਲ ਖੋਹ ਲਈ ਸੀ। ਐਨਆਈਏ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਤਾਰਿਕ ਹੁਸੈਨ ਗਿਰੀ ਨੂੰ ਗ੍ਰਿਫਤਾਰ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.