ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਹਨ। ਆਪਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼੍ਰੀਨਗਰ ਦੇ ਨੌਗਾਮ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ।
-
#SrinagarEncounterUpdate: 02 more #terrorists killed (Total 03). #Incriminating materials including arms & ammunition recovered. Search going on. Further details shall follow.@JmuKmrPolice https://t.co/N0TrIUOiAN
— Kashmir Zone Police (@KashmirPolice) March 16, 2022 " class="align-text-top noRightClick twitterSection" data="
">#SrinagarEncounterUpdate: 02 more #terrorists killed (Total 03). #Incriminating materials including arms & ammunition recovered. Search going on. Further details shall follow.@JmuKmrPolice https://t.co/N0TrIUOiAN
— Kashmir Zone Police (@KashmirPolice) March 16, 2022#SrinagarEncounterUpdate: 02 more #terrorists killed (Total 03). #Incriminating materials including arms & ammunition recovered. Search going on. Further details shall follow.@JmuKmrPolice https://t.co/N0TrIUOiAN
— Kashmir Zone Police (@KashmirPolice) March 16, 2022
ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਨੌਗਾਮ ਮੁਕਾਬਲੇ ਵਿੱਚ ਮਾਰਿਆ ਗਿਆ ਅੱਤਵਾਦੀ ਸਮੀਰ ਭੱਟ ਇਸ ਕਤਲੇਆਮ ਵਿੱਚ ਸ਼ਾਮਲ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਨਾਲ ਜੁੜੇ ਹੋਏ ਸੀ।
ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲ ਛੁਪਣਗਾਹ ਵੱਲ ਵਧ ਰਹੇ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ (JeM) ਨਾਲ ਸਬੰਧਤ ਸੀ ਅਤੇ ਕਈ ਅੱਤਵਾਦੀ ਅਪਰਾਧਾਂ ਵਿਚ ਸ਼ਾਮਲ ਸੀ।
ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਅਵੰਤੀਪੋਰਾ ਦੇ ਪਿੰਡ ਚਾਰਸੂ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਨੂੰ ਲੈ ਕੇ ਮਿਲੇ ਖਾਸ ਇਨਪੁਟਸ ਦੇ ਆਧਾਰ 'ਤੇ ਪੁਲਿਸ, ਫੌਜ ਦੀ 42 ਆਰਆਰ ਅਤੇ ਸੀਆਰਪੀਐੱਫ ਨੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਇਹ ਵੀ ਪੜੋ: ਅੱਜ ਤੋਂ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦਾ ਹੋਵੇਗਾ ਟੀਕਾਕਰਨ, ਪਹਿਲੇ ਪੜਾਅ 'ਚ 47,143 ਲੱਗਣਗੇ ਟੀਕੇ